Site icon TheUnmute.com

ਊਰਜਾ ਸੰਭਾਲ ਖੋਜ ਸੰਬੰਧੀ PEDA ਤੇ ਚੰਡੀਗੜ੍ਹ ਯੂਨੀਵਰਸਿਟੀ ਵਿਚਾਲੇ ਅਹਿਮ ਸਮਝੌਤਾ

PEDA

ਚੰਡੀਗੜ੍ਹ, 03 ਦਸੰਬਰ 2024: ਪੰਜਾਬ ‘ਚ ਊਰਜਾ ਕੁਸ਼ਲਤਾ ਅਤੇ ਊਰਜਾ ਦੀ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨਤਾਕਾਰੀ ਪ੍ਰੋਜੈਕਟਾਂ ਲਈ ਸਹਿਯੋਗ ਲਈ ਬੀਤੇ ਦਿਨ ਪੰਜਾਬ ਊਰਜਾ ਵਿਕਾਸ ਏਜੰਸੀ (PEDA ) ਨੇ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।

ਇਸ ਸਮਝੌਤੇ ‘ਤੇ ਪੇਡਾ ਦੇ ਦਫ਼ਤਰ ਵਿਖੇ ਸੰਦੀਪ ਹੰਸ, ਮੁੱਖ ਕਾਰਜਕਾਰੀ ਅਫ਼ਸਰ, ਪੇਡਾ ਅਤੇ ਡਾ: ਰਾਜ ਕੁਮਾਰ, ਪ੍ਰੋਫੈਸਰ, ਮਕੈਨੀਕਲ ਇੰਜੀਨੀਅਰਿੰਗ ਸ਼ਾਖਾ, ਚੰਡੀਗੜ੍ਹ ਯੂਨੀਵਰਸਿਟੀ ਨੇ ਹਸਤਾਖਰ ਕੀਤੇ ਹਨ।

ਇਸ ਦੌਰਾਨ ਸੰਦੀਪ ਹੰਸ ਨੇ ਕਿਹਾ ਕਿ ਇਸ ਸਮਝੌਤੇ ਦਾ ਮਕਸਦ ਪੰਜਾਬ ਦੇ ਘਰੇਲੂ, ਵਪਾਰਕ, ​​ਉਦਯੋਗਿਕ, ਖੇਤੀਬਾੜੀ ਅਤੇ ਆਵਾਜਾਈ ਦੇ ਖੇਤਰਾਂ ‘ਚ ਇਮਾਰਤਾਂ, ਸਨਅਤ, ਕਲੀਨ ਟੈਕਨਾਲੋਜੀ ਅਤੇ ਊਰਜਾ ਬਚਾਉਣ ਵਾਲੇ ਯੰਤਰਾਂ ਸਮੇਤ ਵੱਖ-ਵੱਖ ਖੇਤਰਾਂ ‘ਚ ਊਰਜਾ ਕੁਸ਼ਲਤਾ ਅਤੇ ਸੰਭਾਲ ਨਾਲ ਸਬੰਧਤ ਖੋਜ ਅਤੇ ਪ੍ਰੋਜੈਕਟਾਂ ‘ਤੇ ਧਿਆਨ ਕੇਂਦਰਿਤ ਕਰਨਾ ਹੈ।

ਚੰਡੀਗੜ੍ਹ ਯੂਨੀਵਰਸਿਟੀ ਇਸ ਪ੍ਰੋਗਰਾਮ ਨੂੰ ਸਥਾਨਕ ਪੱਧਰ ‘ਤੇ ਉਤਸ਼ਾਹਿਤ ਕਰੇਗੀ ਤਾਂ ਜੋ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ, ਯੂਨੀਵਰਸਿਟੀ ਖੋਜ ਅਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟਾਂ, ਡਿਜ਼ਾਈਨ, ਟੈਸਟਿੰਗ, ਕਾਰਗੁਜ਼ਾਰੀ ਮੁਲਾਂਕਣ ਅਤੇ ਨਵੀਂ ਤਕਨਾਲੋਜੀਆਂ ਦੇ ਵਿਸ਼ਲੇਸ਼ਣ ਲਈ ਰਣਨੀਤਕ ਖੋਜ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰੇਗੀ।

ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਪੰਜਾਬ ‘ਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਦੇ ਖੇਤਰ ‘ਚ ਪ੍ਰਾਜੈਕਟ ਸ਼ੁਰੂ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਵੱਖ-ਵੱਖ ਵਿਚਾਰਾਂ ‘ਤੇ ਵੀ ਚਰਚਾ ਕੀਤੀ। ਇਸ ਦੌਰਾਨ ਪੇਡਾ (PEDA) ਦੇ ਪ੍ਰੋਜੈਕਟ ਇੰਜੀਨੀਅਰ ਮਨੀ ਖੰਨਾ, ਰੋਹਿਤ ਕੁਮਾਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਡਾ: ਹਰਪ੍ਰੀਤ ਲੁਬਾਣਾ ਵੀ ਹਾਜ਼ਰ ਸਨ |

 

Exit mobile version