Site icon TheUnmute.com

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਕਿਸਾਨਾਂ ਲਈ ਅਹਿਮ ਐਲਾਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 12 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ (Farmers) ਲਈ ਇੱਕ ਅਹਿਮ ਐਲਾਨ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ‘ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ‘ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ।

ਉਨ੍ਹਾਂ ਨੇ ਟਵੀਟ ਕਰਦਿਆਂ ਹੋਰ ਲਿਖਿਆ ਕਿ ਅਸੀਂ ਕਿਸਾਨਾਂ ਦੀ ਹਰ ਮੁਸ਼ਕਿਲ ਵਿੱਚ ਉਨ੍ਹਾਂ ਨਾਲ ਖੜ੍ਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਹਾਂ ਤਾਂ ਜੋ ਕਿਸਾਨਾਂ ਨੂੰ ਹੋਰ ਰਾਹਤ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਕਣਕ ਦੇ ਸੁੰਗੜੇ ਅਤੇ ਟੁੱਟੇ ਦਾਣੇ ਦਾ ਪੂਰਾ ਪੈਸਾ ਦਿੱਤਾ ਜਾਵੇਗਾ।

 

Exit mobile version