Gulabchand Kataria

ਦੇਸ਼ ਦੀ ਆਜ਼ਾਦੀ ‘ਚ ਪੰਜਾਬੀ ਇਨਕਲਾਬੀਆਂ ਦਾ ਅਹਿਮ ਯੋਗਦਾਨ: ਗੁਲਾਬਚੰਦ ਕਟਾਰੀਆ

ਚੰਡੀਗੜ੍ਹ, 15 ਅਗਸਤ 2024: ਦੇਸ਼ ਭਰ ‘ਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਚੰਡੀਗੜ੍ਹ (Chandigarh ) ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ (Gulabchand Kataria) ਨੇ ਸੈਕਟਰ-17 ਦੇ ਪਰੇਡ ਗਰਾਊਂਡ ‘ਚ ਕਰਵਾਏ ਸਮਾਗਮ ‘ਚ ਤਿਰੰਗਾ ਝੰਡਾ ਲਹਿਰਾਇਆ ਹੈ । ਇਸਦੇ ਨਾਲ ਹੀ ਰਾਜਪਾਲ ਨੇ ਜੀਪ ‘ਚ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਚੰਡੀਗੜ੍ਹ ਟਰੈਫਿਕ ਪੁਲਿਸ ਦੇ ਡੀਐਸਪੀ ਧੀਰਜ ਕੁਮਾਰ ਦੀ ਅਗਵਾਈ ਹੇਠ ਸਟੇਜ ਤੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ‘ਚ ਪੰਜਾਬੀ ਇਨਕਲਾਬੀਆਂ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ‘ਚ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਵਰਗੇ ਦੇਸ਼ ਭਗਤਾਂ ਨੇ ਅੰਮ੍ਰਿਤ ਕਾਲ ਦਾ ਸੰਕਲਪ ਪੇਸ਼ ਕੀਤਾ।

Scroll to Top