Site icon TheUnmute.com

ਸਕੂਲਾਂ ‘ਚ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਦੇਣ ਬਾਰੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

mid-day meal

ਚੰਡੀਗੜ੍ਹ, 8 ਫਰਵਰੀ 2024: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ (mid-day meal) ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸਨੂੰ ਹੁਣ ਮਿਡ-ਡੇ-ਮੀਲ ਮੀਨੂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਰਾਜ ਸਰਕਾਰ ਨੇ ਫੈਸਲੇ ਵਿੱਚ ਬਦਲਾਅ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਸਿਰਫ਼ ਕੇਲਾ ਦੇਣ ਦੀ ਬਜਾਏ ਮਿਡ-ਡੇ-ਮੀਲ (mid-day meal) ਵਿੱਚ ਕੋਈ ਵੀ ਮੌਸਮੀ ਫਲ ਸ਼ਾਮਲ ਕਰਨ ਲਈ ਕਿਹਾ ਹੈ।

Exit mobile version