ਚੰਡੀਗੜ੍ਹ, 2 ਮਈ 2022 : ਪੰਜਾਬ ਕੈਬਨਿਟ ਦੀ ਬੈਠਕ ‘ਚ ਵੱਖ ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ, ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ, ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)
ਇਸੇ ਦੇ ਨਾਲ ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਅਤੇ 38.08 ਕਰੋੜ- ਕਿਸਾਨਾਂ ਲਈ 03.81 ਕਰੋੜ- ਖੇਤ ਮਜ਼ਦੂਰਾਂ ਲਈ ਦੇਣਾ ਦਾ ਐਲਾਨ ਕੀਤਾ ਗਿਆ ਹੈ |
ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ ਅਤੇ ਇਹ ਫੀਸ ਕਿਸ਼ਤਾਂ ਵਿੱਚ ਦਿੱਤੀ ਜਾ ਸਕਦੀ ਹੈ, ਇਸੇ ਦੇ ਨਾਲ ਉਨ੍ਹਾਂ ਲਿਖਿਆ ਕਿ ਇਹ
ਸਿਰਫ ਐਲਾਨ ਨਹੀਂ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ |

 
								 
								 
								 
								



