Site icon TheUnmute.com

ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਲਏ ਅਹਿਮ ਫੈਸਲੇ

ਬੰਦੀ ਸਿੱਖਾਂ

ਅੰਮ੍ਰਿਤਸਰ 02 ਸਤੰਬਰ 2022: ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਲੱਗ ਅਲੱਗ ਜਥੇਬੰਦੀਆਂ ਦੇ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਦੌਰਾਨ ਮੀਟਿੰਗ ‘ਚ ਰਿਟਾਇਰਡ ਜੱਜਾਂ ਅਤੇ ਬੁੱਧੀਜੀਵੀਆਂ ਦੇ ਨਾਲ ਮਿਲ ਕੇ ਕਾਨੂੰਨੀ ਪ੍ਰਕਿਰਿਆ ਸਮਝਣਾ, ਦੂਜਾ 12 ਤਾਰੀਖ਼ ਨੂੰ ਸਿਗਨੇਚਰ ਮੁਹਿੰਮ ਨੂੰ ਸ਼ੁਰੂ ਕਰਨਾ, ਤੀਜਾ ਕਾਲੇ ਕੱਪੜੇ ਪਾ ਕੇ ਡੀਸੀ ਦਫ਼ਤਰਾਂ ਦੇ ਬਾਹਰ ਧਰਨਾ ਦੇਣਾ ਅਤੇ ਚੌਥਾ ਪੰਜਾਬ ਦੇ ਗਵਰਨਰ ਨੂੰ ਪ੍ਰਦਰਸ਼ਨ ਕਰਨ ਤੋਂ ਬਾਅਦ ਮੰਗ ਪੱਤਰ ਦੇਣ ਬਾਰੇ ਅਹਿਮ ਫੈਸਲਾ ਲਏ ਗਏ |

ਇਸ ਸੰਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੱਖਾਂ ਦੀ ਰਿਹਾਈ ‘ਤੇ ਵਿਚਾਰ ਕਰਨਾ ਚਾਹੀਦਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਪ੍ਰਧਾਨ ਨੇ ਬੜੇ ਤਰਸ ਭਰੇ ਅੰਦਾਜ਼ ਨਾਲ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਦਾ ਮੰਗ ਪੱਤਰ ਵੀ ਉਨ੍ਹਾਂ ਨੂੰ ਜ਼ਰੂਰ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰਾਂਗੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਰੂਰ ਇਸ ‘ਤੇ ਵਿਚਾਰ ਕਰਨ | ਉਥੇ ਹੀ ਕੇਂਦਰੀ ਮੰਤਰੀ ਵੱਲੋਂ ਦਿੱਤੇ ਗਏ ਬਿਆਨ ‘ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਇਸ ਮੁੱਦੇ ਤੋਂ ਧਿਆਨ ਭੜਕਾਉਣ ਲਈ ਭਾਜਪਾ ਨੇਤਾਵਾਂ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ |

Exit mobile version