10 ਫਰਵਰੀ 2025: ਵਿਸਾਖੀ ਮੌਕੇ ਨਨਕਾਣਾ ਸਾਹਿਬ ਅਤੇ ਪੰਜਾ ਸਾਹਿਬ (Nankana Sahib and Panja Sahib) ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖਬਰ ਹੈ। ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ 20 ਫਰਵਰੀ ਤੱਕ ਆਪਣੇ ਪਾਸਪੋਰਟ ਭਾਈ ਮਰਦਾਨਾ ਯਾਤਰਾ ਕਮੇਟੀ ਕੋਲ ਜਮ੍ਹਾ ਕਰਵਾਉਣੇ ਹੋਣਗੇ। ਉਪਰੋਕਤ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਵਾਰ ਇਹ ਜਥਾ 11 ਅਪ੍ਰੈਲ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਜਾਵੇਗਾ ਅਤੇ 20 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ |
ਸਭ ਤੋਂ ਪਹਿਲਾਂ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਈ ਜਾਵੇਗੀ ਅਤੇ ਉਸ ਤੋਂ ਬਾਅਦ ਇਹ ਜਥਾ ਨਨਕਾਣਾ ਸਾਹਿਬ ਜਾਵੇਗਾ ਅਤੇ ਨਨਕਾਣਾ ਸਾਹਿਬ ਤੋਂ ਸੱਚਾ ਸੌਦਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗਾ ਅਤੇ 2 ਦਿਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਇਹ ਜਥਾ ਵਾਪਸ ਲਾਹੌਰ ਪਰਤੇਗਾ। ਇਹ ਜਥਾ ਇੱਥੇ ਦੋ ਦਿਨ ਰੁਕੇਗਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਅਸਥਾਨ ਸ਼ਹੀਦ ਸਿੰਘ ਸਿੰਘਣੀਆ ਦੇ ਦਰਸ਼ਨ ਕਰੇਗਾ, ਜਿਸ ਤੋਂ ਬਾਅਦ ਇਹ 20 ਅਪ੍ਰੈਲ ਨੂੰ ਭਾਰਤ ਪਰਤੇਗਾ। ਇਹ ਜਥਾ ਇੱਥੇ ਦੋ ਦਿਨ ਰੁਕੇਗਾ ਅਤੇ ਸ਼੍ਰੀ ਗੁਰੂ ਰਾਮਦਾਸ (shri guru ramdas) ਜੀ ਦੇ ਜਨਮ ਅਸਥਾਨ ਦੇ ਦਰਸ਼ਨ ਕਰੇਗਾ।
Read More: ਹਾਰ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਸੱਦ ਲਏ ਪੰਜਾਬ ਦੇ MLA, ਬਦਲ ਜਾਵੇਗੀ ਪੰਜਾਬ ਦੀ ਸਿਆਸਤ?