ਚੰਡੀਗੜ੍ਹ, 04 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ (SGPC elections) ਦੇ ਸੰਬੰਧ ਵਿੱਚ ਅਹਿਮ ਜਾਣਕਾਰੀ ਦਿੱਤੀ ਹੈ | ਉਨ੍ਹਾਂ ਕਿਹਾ ਕਿ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ |