ਚੰਡੀਗੜ੍ਹ ,12 ਅਗਸਤ 2021: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 16 ਅਗਸਤ ਨੂੰ ਆਪਣੇ ਮੰਤਰੀਆਂ ਨਾਲ ਅਹਿਮ ਮੀਟਿੰਗ ਹੋਏਗੀ।ਇਸ ਮੀਟਿੰਗ ਦੀ ਅਗਵਾਈ ਖੁਦ ਕੈਪਟਨ ਅਮਰਿੰਦਰ ਸਿੰਘ ਕਰਨਗੇ ਤੇ ਇਹ ਮੁਲਾਕਾਤ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ,ਮੀਟਿੰਗ ਦੁਪਹਿਰ 3 ਵਜੇ ਹੋਏਗੀ।
ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਤਾਂਜੋ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾ ਸਕੇ। ਜਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਚਰਚਾ ਕਾਫੀ ਲੰਮੇ ਸਮੇਂ ਤੋਂ ਚੱਲ ਰਹੀ ਹੈ।ਸਭ ਦੀਆਂ ਨਜ਼ਰਾਂ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ।