Site icon TheUnmute.com

ਚੰਡੀਗੜ੍ਹ ‘ਚ ਭਲਕੇ SYL ਮਸਲੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਬੈਠਕ

SYL issue

ਚੰਡੀਗ੍ਹੜ, 27 ਦਸੰਬਰ 2023: ਐਸਵਾਈਐਲ ਨਹਿਰ ਮਸਲੇ (SYL issue) ਨੂੰ ਲੈ ਕੇ ਭਲਕੇ ਚੰਡੀਗੜ੍ਹ ਵਿੱਚ ਸ਼ਾਮ 4 ਵਜੇ ਤਾਜ ਹੋਟਲ ਵਿੱਚ ਬੈਠਕ ਹੋਵੇਗੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਇਸ ਬੈਠਕ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਬੈਠਕ ਵਿੱਚ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ। ਇਸ ਬੈਠਕ ਵਿੱਚ ਮੁੱਖ ਸਕੱਤਰਾਂ ਸਮੇਤ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ।

ਜਿਕਰਯੋਗ ਹੈ ਕਿ ਲਗਭਗ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਮਸਲੇ ‘ਤੇ ਪੰਜਾਬ ਸਰਕਾਰ ‘ਤੇ ਸਖ਼ਤ ਟਿੱਪਣੀ ਕੀਤੀ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਕਾਫ਼ੀ ਨਾਰਾਜ਼ ਨਜ਼ਰ ਆ ਰਹੀ ਸੀ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ (SYL issue) ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਸਕਾਰਤਮਕ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਰਾਜਸਥਾਨ ਸਰਕਾਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਇਸ ਦਿਸ਼ਾ ਵਿੱਚ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਨਹੀਂ ਹੈ | ਪੰਜਾਬ ‘ਚ ਵਿਰੋਧੀ ਧਿਰ ਦਾ ਵੀ ਅਜਿਹਾ ਪੱਖ ਹੈ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਨਹੀਂ ਹੈ |

Exit mobile version