Pathankot

Pathankot: ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਪਠਾਨਕੋਟ ‘ਚ ਅਹਿਮ ਬੈਠਕ

ਪਠਾਨਕੋਟ, 03 ਜੁਲਾਈ 2024: ਪਿਛਲੇ ਕੁਝ ਦਿਨਾਂ ਤੋਂ ਜਿਲ੍ਹਾ ਪਠਾਨਕੋਟ (Pathankot) ਦੇ ਵੱਖੋ-ਵੱਖ ਇਲਾਕਿਆਂ ‘ਚ ਕੁਝ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ | ਜਿਸਦੇ ਚੱਲਦੇ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੱਬਾਂ ਭਾਰ ਹਨ | ਦੂਜੇ ਪਾਸੇ ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਪੰਜਾਬ ਦਾ ਪਠਾਨਕੋਟ ਜ਼ਿਲ੍ਹਾ ਦੂਜੇ ਸੂਬਿਆਂ ਲਈ ਐਂਟਰੀ ਪੁਆਇੰਟ ਦਾ ਕੰਮ ਕਰਦਾ ਹੈ | ਇਸ ਇਲਾਕੇ ‘ਚ ਸ਼ੱਕੀ ਵਿਅਕਤੀਆਂ ਦਾ ਦੇਖੇ ਜਾਣਾ ਕਿਤੇ ਨਾ ਕਿਤੇ ਸੁਰੱਖਿਆ ਏਜੰਸੀਆਂ ਤੇ ਪੁਲਿਸ ‘ਤੇ ਵੱਡੇ ਸਵਾਲ ਖੜ੍ਹਾ ਕਰਦਾ ਹੈ |

ਇਸਦੇ ਚੱਲਦੇ ਅੱਜ ਪੰਜਾਬ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਸਮੇਤ ਵੱਖ-ਵੱਖ ਸੁਰੱਖਿਆ ਏਜੰਸੀਆਂ ਦੀ ਵਿਸ਼ੇਸ਼ ਬੈਠਕ ਹੋਈ, ਜਿਸ ‘ਚ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਪਹੁੰਚੇ | ਬੈਠਕ ਦੌਰਾਨ ਸੁਰੱਖਿਆ ਮੁੱਦਿਆਂ ‘ਤੇ ਚਰਚਾ ਹੋਈ |

ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ‘ਚ ਸ਼ੱਕੀ ਵਿਅਕਤੀ ਦੇਖੇ ਜਾਣ ਦੀ ਘਟਨਾਵਾਂ ਸਾਹਮਣੇ ਆਈਆਂ ਹਨ | ਅਮਰਨਾਥ ਯਾਤਰਾ ਦੌਰਾਨ ਕੋਈ ਅਣਸੁਖਾਵੀ ਘਟਨਾ ਵਾਪਰੇ ਇਸ ਸੰਬੰਧੀ ਅੱਜ (Pathankot) ਸਾਰੀਆਂ ਸੁਰੱਖਿਆ ਏਜੰਸੀਆਂ ਦੇ ਨਾਲ ਬੈਠਕ ਕੀਤੀ ਗਈ ਹੈ | ਇਸ ਦੌਰਾਨ ਜੰਮੂ-ਕਸ਼ਮੀਰ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਨਾਕਿਆਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ |

ਪਠਾਨਕੋਟ ਦੇ ਨਾਂਗਲਪੁਰ ਇਲਾਕੇ ‘ਚ ਦਿਖੇ ਤਿੰਨ ਸ਼ੱਕੀ ਵਿਅਕਤੀ

ਜਿਕਰਯੋਗ ਹੈ ਕਿ 29 ਅਤੇ 30 ਜੂਨ ਨੂੰ ਪਠਾਨਕੋਟ ਦੇ ਨਾਂਗਲਪੁਰ ਇਲਾਕੇ ‘ਚ ਫੌਜ ਦੀ ਵਰਦੀ ਪਾਏ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਤਲਾਸ਼ੀ ਤੇਜ਼ ਕਰ ਦਿੱਤੀ ਹੈ। ਪੁਲਿਸ ਨੂੰ ਤਿੰਨ ਸ਼ੱਕੀਆਂ ਦੀਆਂ ਤਸਵੀਰਾਂ ਮਿਲੀਆਂ ਹਨ। ਤਿੰਨੋਂ ਸ਼ੱਕੀ ਫੌਜ ਦੀ ਵਰਦੀ ‘ਚ ਹਨ ਅਤੇ ਇੱਕ ਨਿੰਬੂ ਸੋਡਾ ਦੀ ਦੁਕਾਨ ‘ਤੇ ਖੜੇ ਹਨ ਅਤੇ ਨਿੰਬੂ ਸੋਡਾ ਪੀ ਰਹੇ ਹਨ। ਤਿੰਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Scroll to Top