ਚੰਡੀਗੜ੍ਹ, 12 ਸਤੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਨਿਰਮਾਣ ਵਿਭਾਗ (Public Works Department) ਵਿਭਾਗ ਦੇ ਅਫ਼ਸਰਾਂ ਨਾਲ ਬੈਠਕ ਕੀਤੀ ਹੈ | ਇਸ ਮੌਕੇ ਮੁੱਖ ਮੰਤਰੀ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ ਹੈ | ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਹ ਬੁੱਤ ਲੋਕ ਅਰਪਣ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ‘ਤੇ ਆਉਣ ਜਾਣ ਵਾਲਿਆਂ ਨੂੰ ਇਹਨਾਂ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਯਾਦ ਕਰਵਾਏਗਾ |
ਜਨਵਰੀ 19, 2025 12:32 ਪੂਃ ਦੁਃ