ਚੰਡੀਗੜ੍ਹ, 09 ਸਤੰਬਰ 2024: ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ (Dr. S. Jaishankar) ਨੇ ਸੋਮਵਾਰ ਨੂੰ ਸਾਊਦੀ ਅਰਬ ਅਤੇ ਕਤਰ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ । ਇਸ ਦੌਰਾਨ ਦੋਵੇਂ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ।
ਡਾ. ਐੱਸ. ਜੈਸ਼ੰਕਰ (Dr. S. Jaishankar) ਦੋ ਦਿਨਾਂ ਦੌਰੇ ‘ਤੇ ਐਤਵਾਰ ਨੂੰ ਸਾਊਦੀ ਅਰਬ ਦੀ ਰਾਜਧਾਨੀ ਪਹੁੰਚੇ, ਜਿੱਥੇ ਉਹ ਭਾਰਤ-ਖਾੜੀ ਸਹਿਯੋਗ ਪਰਿਸ਼ਦ (ਜੀਸੀਸੀ) ਦੇ ਵਿਦੇਸ਼ ਮੰਤਰੀਆਂ ਦੀ ਪਹਿਲੀ ਬੈਠਕ ‘ਚ ਹਿੱਸਾ ਲੈਣਗੇ।
ਉਨ੍ਹਾਂ ਨੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਫੈਜ਼ਲ ਬਿਨ ਫਰਹਾਨ ਅਲ ਸਾਊਦ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਰਿਆਦ ‘ਚ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਫੈਜ਼ਲ ਬਿਨ ਫਰਹਾਨ ਨਾਲ ਮੁਲਾਕਾਤ ਕਰਕੇ ਖੁਸ਼ੀ ਹੋਈ। ਸਾਡੇ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਗਲੋਬਲ ਅਤੇ ਖੇਤਰੀ ਮੁੱਦਿਆਂ ‘ਤੇ ਵਿਚਾਰ ਸਾਂਝੇ ਕੀਤੇ। ਭਾਰਤ ਵਿੱਚ ਉਸਦਾ ਸਵਾਗਤ ਕਰਨ ਲਈ ਉਤਸੁਕ ਹਾਂ।