ਚੰਡੀਗੜ੍ਹ, 11 ਸਤੰਬਰ 2024: ਸ਼ੰਭੂ ਬਾਰਡਰ (Shambhu border) ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਪਹਿਲੀ ਬੈਠਕ ਅੱਜ ਚੰਡੀਗੜ੍ਹ ਵਿਖੇ ਦੁਪਹਿਰ 3 ਵਜੇ ਹੋਣ ਜਾ ਰਹੀ ਹੈ। ਇਸ ‘ਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਮੌਜੂਦ ਰਹਿਣਗੇ।
ਜਾਣਕਾਰੀ ਮੁਤਾਬਕ ਇਸ ਬੈਠਕ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਕਰਨਗੇ। ਕਮੇਟੀ ਦੀ ਇਹ ਪਹਿਲੀ ਬੈਠਕ ਹੈ। ਇਸ ਤੋਂ ਬਾਅਦ ਕਮੇਟੀ ਵੱਲੋਂ ਕਿਸਾਨਾਂ ਨਾਲ ਬੈਠਕਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਅਗਲੀ ਰਣਨੀਤੀ ਬਣਾਈ ਜਾਵੇਗੀ। 9 ਦਿਨ ਪਹਿਲਾਂ ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ (Shambhu border) ਮਾਮਲੇ ਦੀ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਇਸ ਦੌਰਾਨ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਸੀ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ।