ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ

28 ਅਗਸਤ ਨੂੰ ਹੋਵੇਗੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਅਹਿਮ ਬੈਠਕ

ਚੰਡੀਗੜ੍ਹ, 25 ਅਗਸਤ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਬੈਠਕ 28 ਅਗਸਤ 2025 ਨੂੰ ਹੋਵੇਗੀ

ਇਸ ਬੈਠਕ ਸਬੰਧੀ ਕਮਿਸ਼ਨ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਬੈਠਕ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਬੈਠਕ ਸਾਲ 2019 ‘ਚ ਹੋਈ ਸੀ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਬੈਠਕ ‘ਚ ਸ਼ਾਮਲ ਹੋਣ ਲਈ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਨੂੰ ਤੋਂ ਇਲਾਵਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਅਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਕਮਿਸ਼ਨ ਦੇ ਮੁਤਾਬਕ ਇਸ ਬੈਠਕ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਕਾਰਵਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ।

Read More: ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਚਾਰਜ ਸੰਭਾਲਿਆ

Scroll to Top