Site icon TheUnmute.com

ਆਉਣ ਵਾਲੀਆ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ਵਿਖੇ ਅਹਿਮ ਬੈਠਕ

Sukhbir Singh Badal

ਚੰਡੀਗੜ੍ਹ, 14 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚਣਗੇ। ਇੱਥੇ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਅਕਾਲੀ ਆਗੂਆਂ ਨਾਲ ਬੈਠਕ ਕਰਨਗੇ। ਪਾਰਟੀ ਦੀਆਂ ਨੀਤੀਆਂ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ। ਚੋਣਾਂ ਤੋਂ ਪਹਿਲਾਂ ਬਾਦਲ ਅੱਜ ਨੌਜਵਾਨਾਂ ਲਈ ਵੱਡੇ ਐਲਾਨ ਕਰਨ ਜਾ ਰਹੇ ਹਨ। ਸੁਖਬੀਰ ਬਾਦਲ ਅੱਜ ਦੁਪਹਿਰ ਪਿੰਡ ਆਲਮਗੀਰ ਸਥਿਤ ਤਾਜ ਰਿਜ਼ੋਰਟ ਪਹੁੰਚਣਗੇ। ਬਾਦਲ ਦੀ ਫੇਰੀ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।

Exit mobile version