Punjab Bus Strike

ਸਰਕਾਰੀ ਬੱਸਾਂ ‘ਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਅਹਿਮ ਖਬਰ, ਬੱਸਾਂ 2 ਘੰਟੇ ਲਈ ਬੰਦ

10 ਸਤੰਬਰ 2025: ਸਰਕਾਰੀ ਬੱਸਾਂ (government buses) ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇੱਕ ਅਹਿਮ ਖ਼ਬਰ ਹੈ। ਦਰਅਸਲ, ਅੱਜ ਪਨਬਸ ਅਤੇ ਪੀਆਰਟੀਸੀ ਕਰਮਚਾਰੀ 2 ਘੰਟੇ ਲਈ ਬੱਸਾਂ ਰੋਕ ਕੇ ਵਿਰੋਧ ਪ੍ਰਦਰਸ਼ਨ ਕਰਨਗੇ।

ਜਾਣਕਾਰੀ ਅਨੁਸਾਰ, ਪਨਬਸ ਅਤੇ ਪੀਆਰਟੀਸੀ ਕਰਮਚਾਰੀਆਂ ਨੇ ਤਨਖਾਹ (salery) ਵਿੱਚ ਦੇਰੀ ਨੂੰ ਲੈ ਕੇ ਸਖ਼ਤ ਰੋਸ ਪ੍ਰਗਟ ਕੀਤਾ ਹੈ। ਕਰਮਚਾਰੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਬਕਾਇਆ ਤਨਖਾਹ ਜਲਦੀ ਜਾਰੀ ਨਹੀਂ ਕੀਤੀ ਗਈ ਤਾਂ ਉਨ੍ਹਾਂ ਨੂੰ ਅੰਦੋਲਨ ਦਾ ਰਸਤਾ ਅਪਣਾਉਣਾ ਪਵੇਗਾ। ਇਸ ਕਾਰਨ ਉਨ੍ਹਾਂ ਨੇ ਅੱਜ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਬੰਦ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ।

ਉਨ੍ਹਾਂ ਦਾ ਕਹਿਣਾ ਹੈ ਕਿ ਕਈ ਮਹੀਨਿਆਂ ਤੋਂ ਤਨਖਾਹ ਸਮੇਂ ਸਿਰ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਪਰਿਵਾਰ ਚਲਾਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਤਨਖਾਹ ਜਾਰੀ ਕਰਨ ਲਈ ਠੋਸ ਕਦਮ ਨਹੀਂ ਚੁੱਕੇ ਤਾਂ ਆਉਣ ਵਾਲੇ ਦਿਨਾਂ ਵਿੱਚ ਹੜਤਾਲ ਤੇਜ਼ ਕੀਤੀ ਜਾਵੇਗੀ। ਇਸ ਕਾਰਨ ਸੂਬੇ ਭਰ ਵਿੱਚ ਜਨਤਕ ਆਵਾਜਾਈ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ।

Read More: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਸੋਚ ਸਮਝ ਨਿਕਲਣਾ ਘਰੋਂ, ਇਸ ਦਿਨ ਬੰਦ ਰਹਿਣਗੀਆਂ ਬੱਸਾਂ

Scroll to Top