Site icon TheUnmute.com

ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਲਈ ਜ਼ਰੂਰੀ ਖ਼ਬਰ, ਜਾਰੀ ਹੋਈਆਂ ਨਵੀਆਂ ਹਦਾਇਤਾਂ

ਸ੍ਰੀ ਦਰਬਾਰ ਸਾਹਿਬ

ਚੰਡੀਗੜ੍ਹ, 8 ਜਨਵਰੀ 2022 : ਦੇਸ਼ ‘ਚ ਕੋਰੋਨਾ ਅਤੇ ਓਮਾਈਕਰੋਨ ਤੇਜ਼ੀ ਨਾਲ ਫੈਲ ਰਿਹਾ ਹੈ । ਇਸ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਮਾਸਕ ਪਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਪਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਮਾਸਕ ਉਤਾਰਨਾ ਪਵੇਗਾ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਪ੍ਰਵੇਸ਼ ਮਾਰਗਾਂ ਦੀ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਰਿਕਰਮਾ ਵਿੱਚ ਮਾਸਕ ਅਤੇ ਸੈਨੀਟਾਈਜ਼ਰ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

Exit mobile version