July 2, 2024 9:12 pm
ਧਾਲੀਵਾਲ

‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਲਕਾ ਰਾਜਾਸਾਂਸੀ ਦੇ ਅਹਿਮ ਵਿਅਕਤੀਆਂ ਨੇ ਫੜਿਆ ਝਾੜੂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 27 ਅਗਸਤ 2022: ਪਿਛਲੇ 5 ਮਹੀਨਿਆਂ ਦੌਰਾਨ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਪੰਜਾਬ ਹਿਤੈਸ਼ੀਆਂ ਨੂੰ ਹੀ ਪਾਰਟੀ ਵਿੱਚ ਸ਼ਾਮਲ ਕਰਨਾ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣਾ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਰਾਜਾਸਾਂਸੀ ਹਲਕੇ ਦੇ ਚੇਅਰਮੈਨ ਮਾਰਕੀਟ ਕਮੇਟੀ ਚੌਗਾਵਾਂ ਤੇ ਚੇਅਰਮੈਨ ਸਪੋਰਟਸ ਸੈਲ ਪੰਜਾਬ ਦੇ ਕਸ਼ਮੀਰ ਸਿੰਘ ਖਿਆਲਾ ਦੀ ਅਗਵਾਈ ਵਿੱਚ 31 ਮੌਜੂਦਾ ਸਰਪੰਚ, 5 ਸਾਬਕਾ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਕੀਤਾ।

ਧਾਲੀਵਾਲ ਨੇ ਕਿਹਾ ਕਿ ਸਾਡੀ ਪਾਰਟੀ ਦਾ ਆਪਣਾ ਹੀ ਇਕ ਸਿਸਟਮ ਹੈ ਜਿਥੇ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਇਕ ਹੀ ਸ਼ਰਤ ਹੈ ਕਿ ਭ੍ਰਿਸ਼ਟਾਚਾਰ ਨੂੰ ਮੁੱਢੋਂ ਨਕਾਰਣਾ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਕਰਕੇ ਹੀ ਭ੍ਰਿਸ਼ਟਾਚਾਰ ਦੇ ਕਾਰਨ ਪੰਜਾਬ ਦਾ ਬੇੜਾ ਗਰਕ ਹੋਇਆ ਹੈ।

ਸ੍ਰ ਧਾਲੀਵਾਲ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਬੇਅਦਬੀ ਕਾਂਡ ਵੇਲੇ ਸੂਬੇ ਦਾ ਗ੍ਰਹਿ ਮੰਤਰੀ ਕੌਣ ਸੀ ਅਤੇ ਕਿਸੇ ਦੇ ਕਹਿਣ ਤੇ ਗੋਲੀ ਚੱਲੀ, ਜੇਕਰ ਬਿਨਾਂ ਪੁੱਛੇ ਗੋਲੀ ਚੱਲੀ ਤਾਂ ਉਸ ਵਿਰੁੱਧ ਕੀ ਕਾਰਵਾਈ ਕੀਤੀ ਬਾਰੇ ਪਹਿਲਾਂ ਵਿਰੋਧੀ ਜਵਾਬ ਦੇਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਵਾ ਕੇ ਹੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਕੰਮ ਹੁਣ ਸਿੱਟ ਵੱਲੋਂ ਕੀਤਾ ਜਾਣਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਅਸੀ ਲੋਕਾਂ ਨਾਲ ਚੋਣਾਂ ਦੌਰਾਨ ਜੋ ਗਾਰੰਟੀਆਂ ਦਿੱਤੀਆਂ ਸਨ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਵਿੱਚ ਮੁੱਖ ਤੌਰ ਤੇ ਸੁਖਦੇਵ ਸਿੰਘ ਸਾਬਕਾ ਚੇੇਅਰਮੈਨ ਮਾਰਕੀਟ ਕਮੇਟੀ ਅਟਾਰੀ, ਰਤਨ ਸਿੰਘ ਚੇਅਰਮੈਨ ਬਲਾਕ ਸੰਮਤੀ ਹਰਛਾ ਛੀਨਾ, ਹਰਪਾਲ ਸਿੰਘ ਬਲਾਕ ਸੰਮਤੀ ਮੈਂਬਰ ਕੋਟਲਾ ਡੂਮ, ਨਰਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਛਿੱਡਣ, ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਜਸਬੀਰ ਸਿੰਘ, ਸ਼ਮਸ਼ੇਰ ਸਿੰਘ, ਕਾਲਾ ਸਿੰਘ, ਤੇਜਬੀਰ ਸਿੰਘ ਮਾਨ ਸਰਪੰਚ ਬੱਗਾ, ਸਵਿੰਦਰ ਸਿੰਘ ਦੂਲਾ ਪਿੰਡ ਓਠੀਆਂ, ਨਿਸ਼ਾਨ ਸਿੰਘ ਪਿੰਡ ਕੋਟਲਾ ਡੂਮ, ਸਰਤਾਜ ਸਿੰਘ ਪਿੰਡ ਖਿਆਲਾ ਖੁਰਦ, ਗੁਰਪ੍ਰੀਤ ਸਿੰਘ ਪਿੰਡ ਚਵਿੰਡਾ ਕਲਾਂ, ਪਰਮਜੀਤ ਸਿੰਘ ਪਿੰਡ ਬੱਗਾ ਖੁਰਦ, ਸਰਬਜੀਤ ਸਿੰਘ ਪਿੰਡ ਧਾਰੀਵਾਲ, ਜਗਤਾਰ ਸਿੰਘ ਪਿੰਡ ਉਮਰਪੁਰਾ, ਮੇਜਰ ਸਿੰਘ ਪਿੰਡ ਛੀਨਾ ਕਰਮ ਸਿੰਘ, ਗੁਰਜੰਟ ਸਿੰਘ ਪਿੰਡ ਚੱਕ ਕਮਾਲ ਖਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਹਲਕਾ ਰਾਜਾਸਾਂਸੀ ਦੇ ਲੋਕ ਸ਼ਾਮਲ ਹੋਏ। ਇਸ ਮੌਕੇ ਬਲਦੇਵ ਸਿੰਘ ਮਿਆਦੀਆ, ਦਲਜੀਤ ਸਿੰਘ ਮਿਆਦੀਆ, ਮੈਡਮ ਸੀਮਾ ਸੋਢੀ,ਸਤਪਾਲ ਸੋਖੀ, ਵਿਸ਼ਾਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।