Beti Bachao-Beti Padhao

ਸੂਬੇ ਦਾ ਲਿੰਗ ਅਨੁਪਾਤ ਸੁਧਾਰਨ ‘ਚ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਦੀ ਅਹਿਮ ਭੂਮਿਕਾ: CM ਨਾਇਬ ਸਿੰਘ ਸੈਣੀ

ਚੰਡੀਗੜ੍ਹ, 18 ਮਾਰਚ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 23 ਜਨਵਰੀ, 2015 ਨੂੰ ਧੀਆਂ ਬਚਾਉਣ ਲਈ ਪਾਣੀਪਤ ਤੋਂ ਸ਼ੁਰੂ ਕੀਤੀ ਗਈ ‘ਬੇਟੀ ਬਚਾਓ ਬੇਟੀ ਪੜ੍ਹਾਓ’ (Beti Bachao-Beti Padhao) ਦੇਸ਼ ਵਿਆਪੀ ਮੁਹਿੰਮ ਦੇ ਨਤੀਜੇ ਵਜੋਂ ਲੋਕ ਜਾਗਰੂਕ ਹੋਏ ਅਤੇ ਸੂਬੇ ਦਾ ਲਿੰਗ ਅਨੁਪਾਤ ਜੋ 2015 ‘ਚ 835 ਸੀ, ਅੱਜ ਵਧ ਕੇ 910 ਹੋ ਗਿਆ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਬਜਟ ਸੈਸ਼ਨ ਦੌਰਾਨ ਡਾ. ਰਘੁਬੀਰ ਸਿੰਘ ਕਾਦੀਆਂ ਵੱਲੋਂ ਚੁੱਕੇ ਮੁੱਦੇ ‘ਤੇ ਵਿਧਾਨ ਸਭਾ ‘ਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ (Beti Bachao-Beti Padhao) ਸਮਾਜ ਦੇ ਹਰ ਵਰਗ ਲਈ ਸੀ ਅਤੇ ਇਹ ਕੋਈ ਰਾਜਨੀਤਿਕ ਮੁਹਿੰਮ ਨਹੀਂ ਸੀ। ਪ੍ਰਧਾਨ ਮੰਤਰੀ ਨੇ ਘਟਦੇ ਲਿੰਗ ਅਨੁਪਾਤ ‘ਤੇ ਚਿੰਤਾ ਪ੍ਰਗਟ ਕਰਦਿਆਂ ਧੀਆਂ ਬਚਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਸੀ। ਰਾਜ ਸਰਕਾਰ ਇਸ ‘ਤੇ ਤੇਜ਼ ਰਫ਼ਤਾਰ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਕਾਂਗਰਸ ਸਰਕਾਰ ਦੌਰਾਨ ਬਜ਼ੁਰਗਾਂ ਨੂੰ ਬੁਢਾਪਾ ਸਨਮਾਨ ਭੱਤਾ ਯੋਜਨਾ ਦਾ ਲਾਭ ਲੈਣ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ, ਇਹ ਜਾਣਨ ਲਈ ਕਿ ਉਨ੍ਹਾਂ ਦੀ ਪੈਨਸ਼ਨ ਕਦੋਂ ਆਵੇਗੀ, ਪਰ ਅੱਜ ਅਸੀਂ ਅਜਿਹਾ ਪ੍ਰਬੰਧ ਕੀਤਾ ਹੈ ਕਿ ਜਿਵੇਂ ਹੀ ਕੋਈ ਵਿਅਕਤੀ 60 ਸਾਲ ਦੀ ਉਮਰ ਪੂਰੀ ਕਰਦਾ ਹੈ, ਉਸਦੀ ਪੈਨਸ਼ਨ ਆਪਣੇ ਆਪ ਮਿਲ ਜਾਂਦੀ ਹੈ। ਹੁਣ ਕਿਸੇ ਵੀ ਬਜ਼ੁਰਗ ਨੂੰ ਪੈਨਸ਼ਨ ਦੀ ਉਡੀਕ ਨਹੀਂ ਕਰਨੀ ਪਵੇਗੀ।

Read More: Haryana: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਲ 2025-26 ਲਈ 2 ਲੱਖ 5 ਹਜ਼ਾਰ ਕਰੋੜ ਰੁਪਏ ਦਾ ਬਜਟ ਕੀਤਾ ਪੇਸ਼

Scroll to Top