Site icon TheUnmute.com

PM ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ ਹੋਏ: ਤਰੁਣ ਚੁੱਘ

Article 370

ਚੰਡੀਗੜ੍ਹ 18 ਮਈ 2022: ਸੁਨੀਲ ਜਾਖੜ ਨੇ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਲਿਆ ਹੈ | ਇਸਦੇ ਨਾਲ ਹੀ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਭਾਜਪਾ ਸਮਾਜ ਦੇ ਸਾਰੇ ਵਰਗਾਂ ਨੂੰ ਨੁਮਾਇੰਦਗੀ ਦੇਣ ਲਈ ਹਮੇਸ਼ਾ ਵਚਨਬੱਧ ਰਹੀ ਹੈ।

ਤਰੁਣ ਚੁੱਘ ਨੇ ਕਿਹਾ ਸੁਨੀਲ ਜਾਖੜ ਕਿਸਾਨ ਪਰਿਵਾਰ ਤੋਂ ਆਉਂਦੇ ਹਨ ਅਤੇ ਪ੍ਰਧਾਨ ਮੰਤਰੀ ਦੀਆਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੀਆਂ ਨੀਤੀਆਂ ਦਾ ਸਮਰਥਨ ਕਰਦੇ ਰਹੇ ਹਨ।ਜਾਖੜ ਕੋਲ ਅਮੀਰ ਸਿਆਸੀ ਵਿਰਾਸਤ ਹੈ। ਭਾਜਪਾ ਨੇ ਪੰਜਾਬ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਵਿਚ ਮਦਦ ਕਰਨ ਲਈ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦਰਵਾਜ਼ੇ ਉਨ੍ਹਾਂ ਸਿਆਸੀ ਆਗੂਆਂ ਲਈ ਖੁੱਲ੍ਹੇ ਹਨ ਜੋ ਕੌਮੀ ਅਖੰਡਤਾ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਨ ਲਈ ਤਿਆਰ ਹਨ।

 

 

Exit mobile version