ਇਮਰਾਨ ਸਰਕਾਰ

ਇਮਰਾਨ ਸਰਕਾਰ ਨੇ ਸੁਪਰੀਮ ਕੋਰਟ ‘ਚ ਸਮੀਖਿਆ ਪਟੀਸ਼ਨ ਕੀਤੀ ਦਾਇਰ

ਚੰਡੀਗ੍ਹੜ 09 ਅਪ੍ਰੈਲ 2022: ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ‘ਤੇ ਅੱਜ ਨੈਸ਼ਨਲ ਅਸੈਂਬਲੀ ‘ਚ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ, ਸਾਡੇ ਦੇਸ਼ ਲਈ ਮੇਰਾ ਸੰਦੇਸ਼ ਹੈ ਕਿ ਮੈਂ ਹਮੇਸ਼ਾ ਆਖਰੀ ਗੇਂਦ ਤੱਕ ਪਾਕਿਸਤਾਨ ਲਈ ਲੜਿਆ ਹਾਂ ਅਤੇ ਲੜਦਾ ਰਹਾਂਗਾ | ਇਸਦੇ ਨਾਲ ਹੀ ਖਬਰ ਹੈ ਕਿ ਇਮਰਾਨ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਨੈਸ਼ਨਲ ਅਸੈਂਬਲੀ ਦੇ ਸਪੀਕਰ ਦੇ ਬੇਭਰੋਸਗੀ ਮਤੇ ਨੂੰ ਰੱਦ ਕਰਨ ਦੇ ਫੈਸਲੇ ਨੂੰ ਟਾਲ ਦਿੱਤਾ ਸੀ। ਅਦਾਲਤ ਨੇ ਫਿਰ ਤੋਂ ਬੇਭਰੋਸਗੀ ਮਤੇ ‘ਤੇ ਵੋਟਿੰਗ ਦਾ ਹੁਕਮ ਦਿੱਤਾ ਹੈ। ਇਮਰਾਨ ਨੇ ਇਸ ਫੈਸਲੇ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ।

Scroll to Top