Imran Khan

ਇਮਰਾਨ ਖਾਨ ਨੂੰ ਗ੍ਰਿਫਤਾਰ ਆਈ ਪੁਲਿਸ ਤੇ ਇਮਰਾਨ ਖਾਨ ਦੇ ਸਮਰਥਕਾਂ ਵਿਚਾਲੇ ਹਿੰਸਕ ਝੜੱਪ

ਚੰਡੀਗੜ੍ਹ, 15 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਗ੍ਰਿਫਤਾਰੀ ਸ਼ਾਹਬਾਜ ਸਰਕਾਰ ਲਈ ਗਲੇ ਦੀ ਹੱਡੀ ਬਣ ਗਈ ਹੈ। ਇਹੀ ਕਾਰਨ ਹੈ ਕਿ ਹੁਣ ਪਾਕਿਸਤਾਨੀ ਪੁਲਿਸ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਤਾਕਤ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ ਹੈ। ਮੰਗਲਵਾਰ ਸ਼ਾਮ ਨੂੰ ਜਦੋਂ ਪਾਕਿਸਤਾਨ ਪੁਲਿਸ ਨੇ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਮਰਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਝੜੱਪ ਹੋ ਗਈ।

ਹਾਲਾਂਕਿ ਪੁਲਿਸ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਬੁੱਧਵਾਰ ਸਵੇਰੇ ਛੇ ਵਜੇ ਤੋਂ ਇਮਰਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਫਿਰ ਤੋਂ ਝੜੱਪਾਂ ਸ਼ੁਰੂ ਹੋ ਗਈਆਂ। ਪੁਲਿਸ ਇਮਰਾਨ ਸਮਰਥਕਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ ਦੇ ਨਾਲ ਹੀ ਇਮਰਾਨ ਦੇ ਸਮਰਥਕਾਂ ਵੱਲੋਂ ਪੁਲਿਸ ‘ਤੇ ਪਥਰਾਅ ਕੀਤਾ ਜਾ ਰਿਹਾ ਹੈ।

Image

ਮੀਡੀਆ ਰਿਪੋਰਟਾਂ ਮੁਤਾਬਕ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮਾਂ ਨੇ ਲਾਹੌਰ ‘ਚ ਇਮਰਾਨ ਖਾਨ ਦੇ ਘਰ ਨੂੰ ਘੇਰ ਲਿਆ ਹੈ। ਦੱਸ ਦਈਏ ਕਿ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਕਈ ਕੋਸ਼ਿਸ਼ਾਂ ਦੇ ਬਾਵਜੂਦ ਇਸਲਾਮਾਬਾਦ ਪੁਲਿਸ ਇਮਰਾਨ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਹੀ ਕਾਰਨ ਹੈ ਕਿ ਹੁਣ ਪਾਕਿਸਤਾਨ ਪੁਲਿਸ ਬਲ ਦੀ ਵਰਤੋਂ ਕਰ ਰਹੀ ਹੈ। ਪੁਲਿਸ ਅਤੇ ਇਮਰਾਨ ਸਮਰਥਕਾਂ ਵਿਚਾਲੇ ਚੱਲ ਰਹੀ ਝੜਪ ‘ਚ ਦੋਵਾਂ ਪਾਸਿਆਂ ਦੇ ਕਈ ਜਣਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਇਸਲਾਮਾਬਾਦ ਪੁਲਿਸ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਪਹੁੰਚੀ ਸੀ। ਜਿਸ ‘ਤੇ ਇਮਰਾਨ ਖਾਨ ਨੇ ਇਕ ਵੀਡੀਓ ਰਿਕਾਰਡ ਕਰ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ। ਜਿਸ ਵਿੱਚ ਉਸਨੇ ਕਿਹਾ ਕਿ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਆ ਰਹੀ ਹੈ ਅਤੇ ਉਹ ਮੈਨੂੰ ਜੇਲ੍ਹ ਵਿੱਚ ਬੰਦ ਕਰਨਾ ਚਾਹੁੰਦੀ ਹੈ। ਜੇਕਰ ਮੈਨੂੰ ਕੁਝ ਵੀ ਹੋ ਜਾਵੇ ਤਾਂ ਤੁਹਾਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਇਹ ਦੇਸ਼ ਇਮਰਾਨ ਖਾਨ ਤੋਂ ਬਿਨਾਂ ਵੀ ਸੰਘਰਸ਼ ਕਰਦਾ ਰਹੇਗਾ।

Scroll to Top