July 2, 2024 6:51 pm
Imran Khan

ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ

ਚੰਡੀਗੜ੍ਹ, 05 ਅਗਸਤ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਨੀਵਾਰ ਨੂੰ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਇਮਰਾਨ ਖ਼ਾਨ ਕੋਲ ਇਸ ਸਜ਼ਾ ਖ਼ਿਲਾਫ਼ ਉੱਚ ਅਦਾਲਤਾਂ ਵਿੱਚ ਅਪੀਲ ਕਰਨ ਦਾ ਮੌਕਾ ਹੈ। ਇਸਦੇ ਨਾਲ ਹੀ ਇਮਰਾਨ ਖਾਨ 5 ਸਾਲ ਲਈ ਅਯੋਗ ਕਰਾਰ ਦਿੱਤਾ ਹੈ ਅਤੇ 5 ਸਾਲ ਤੱਕ ਚੋਣ ਨਹੀਂ ਲੜ ਸਕਣਗੇ | ਇਸਲਾਮਾਬਾਦ ਪੁਲਿਸ ਨੇ ਇਮਰਾਨ ਖਾਨ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ | ਇਮਰਾਨ ਨੂੰ ਸਰਕਾਰੀ ਖਜ਼ਾਨੇ (ਤੋਸ਼ਾਖਾਨਾ) ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਬਹੁਤ ਸਸਤੇ ਭਾਅ ‘ਤੇ ਵੇਚਣ ਦਾ ਦੋਸ਼ੀ ਠਹਿਰਾਇਆ ਹੈ ।