ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ,ਰੱਖੀਆਂ ਇਹ ਮੰਗਾਂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ,ਰੱਖੀਆਂ ਇਹ ਮੰਗਾਂ

ਚੰਡੀਗੜ੍ਹ 25 2021: ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੱਜ ਚਿੱਠੀ ਲਿਖੀ ,ਉਨ੍ਹਾਂ ਨੇ ਚਿੱਠੀ ਵਿਚ ਮੰਗ ਕੀਤੀ ਕਿ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਵਿਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੇ ਆਪਣੇ ਫੈਸਲੇ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦੀ ਬੇਨਤੀ ਕੀਤੀ ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਿਰਫ਼ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਪਰਿਵਾਰਾਂ ਲਈ ਕਾਫ਼ੀ ਨਹੀ। ਪੰਜਾਬ ਸਰਕਾਰ ਇਸ ਸਕੀਮ ਤਹਿਤ ਆਪਣੇ ਹਿੱਸੇ ਦਾ 25 ਫ਼ੀਸਦੀ ਯੋਗਦਾਨ ਦੇਣ ਲਈ ਤਿਆਰ ਹਨ ।ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਚੰਨੀ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਕਿ ਪੰਜਾਬ ਕਲਿਆਣਕਾਰੀ ਸੂਬਾ ਹੋਣ ਦੇ ਨਾਅਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਪੰਜਾਬ ਦੇ ਨਾਗਰਿਕ ਦੇ ਕਲਿਆਣ ਲਈ ਕੰਮ ਕਰ ਸਕੀਏ|

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।