Site icon TheUnmute.com

ਅਫਗਾਨਿਸਤਾਨ ‘ਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਦਿੱਤਾ ਜ਼ਹਿਰ, ਹਸਪਤਾਲ ‘ਚ ਕਰਵਾਇਆ ਭਰਤੀ

Afghanistan

ਚੰਡੀਗੜ੍ਹ, 05 ਜੂਨ 2023: ਦੋ ਵੱਖ-ਵੱਖ ਮਾਮਲਿਆਂ ਵਿੱਚ ਉੱਤਰੀ ਅਫਗਾਨਿਸਤਾਨ (Afghanistan) ਵਿੱਚ ਪ੍ਰਾਇਮਰੀ ਸਕੂਲ ਦੀਆਂ 80 ਵਿਦਿਆਰਥਣਾਂ ਨੂੰ ਜ਼ਹਿਰ ਦੇਣ ਦੀ ਖ਼ਬਰ ਹੈ। ਇਨ੍ਹਾਂ ਵਿਦਿਆਰਥਣਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ਦੇ ਸਿੱਖਿਆ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਅਗਸਤ 2021 ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅਤੇ ਅਫਗਾਨ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਅਤੇ ਆਜ਼ਾਦੀਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰਨ ਤੋਂ ਬਾਅਦ ਇਹ ਅਜਿਹਾ ਪਹਿਲਾ ਹਮਲਾ ਮੰਨਿਆ ਜਾਂਦਾ ਹੈ।

ਤਾਲਿਬਾਨ ਨੇ ਪਹਿਲਾਂ ਹੀ ਦੇਸ਼ ਵਿੱਚ ਲੜਕੀਆਂ ਦੇ ਛੇਵੀਂ ਜਮਾਤ ਤੋਂ ਅੱਗੇ ਪੜ੍ਹਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਿਨ੍ਹਾਂ ਸਕੂਲਾਂ ‘ਚ ਲੜਕੀਆਂ ਨੂੰ ਜ਼ਹਿਰ ਦਿੱਤਾ ਗਿਆ ਹੈ, ਉਹ ਅਫਗਾਨਿਸਤਾਨ ਦੇ ਸਰ-ਏ-ਪੁਲ ਸੂਬੇ ਦੀਆਂ ਹਨ। ਦੋਵੇਂ ਸਕੂਲ ਨੇੜੇ ਦੇ ਦੱਸੇ ਜਾ ਰਹੇ ਹਨ। ਇਕ ਤੋਂ ਬਾਅਦ ਇਕ ਇਨ੍ਹਾਂ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਸਰ-ਏ-ਪੁਲ ਦੇ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀਆਂ ਨੂੰ ਜ਼ਹਿਰ ਕਿਵੇਂ ਦਿੱਤਾ ਗਿਆ। ਸ਼ੁਰੂਆਤੀ ਜਾਂਚ ਵਿੱਚ ਕਿਸੇ ਦੀ ਸਾਜ਼ਿਸ਼ ਜਾਪਦੀ ਹੈ। ਦੂਜੇ ਪਾਸੇ ਇਹ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਕੁੜੀਆਂ ਨੂੰ ਕਿਸੇ ਨੇ ਤੀਜੀ ਧਿਰ ਰਾਹੀਂ ਜ਼ਹਿਰ ਦਿੱਤਾ ਹੈ।ਪੀੜਤ ਲੜਕੀਆਂ ਪਹਿਲੀ ਤੋਂ ਛੇਵੀਂ ਜਮਾਤ ਦੀਆਂ ਦੱਸੀਆਂ ਜਾ ਰਹੀਆਂ ਹਨ।

ਅਫਗਾਨਿਸਤਾਨ Afghanistan)  ਵਿੱਚ 2015 ਵਿੱਚ ਵੀ ਅਜਿਹੀ ਹੀ ਇੱਕ ਘਟਨਾ ਵਾਪਰੀ ਸੀ। ਉਦੋਂ ਹੇਰਾਤ ਸੂਬੇ ਵਿੱਚ 600 ਸਕੂਲੀ ਕੁੜੀਆਂ ਨੂੰ ਜ਼ਹਿਰ ਦਿੱਤਾ ਗਿਆ ਸੀ। ਉਦੋਂ ਵੀ ਕਿਸੇ ਜਥੇਬੰਦੀ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਸੀ। ਹਾਲਾਂਕਿ ਉਸ ਸਮੇਂ ਕਈ ਮਨੁੱਖੀ ਅਧਿਕਾਰ ਸੰਗਠਨਾਂ ਨੇ ਇਸ ਘਟਨਾ ਲਈ ਤਾਲਿਬਾਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

Exit mobile version