July 4, 2024 9:09 pm
farmers

ਅੰਮ੍ਰਿਤਸਰ ‘ਚ ਕਿਸਾਨਾਂ ਨੇ 4 ਘੰਟੇ ਲਈ ਰੋਕੀਆਂ ਰੇਲਾਂ, ਯਾਤਰੀ ਹੋਏ ਖੱਜਲ-ਖੁਆਰ

ਅੰਮ੍ਰਿਤਸਰ, 18 ਅਪ੍ਰੈਲ 2023: ਦਿੱਲੀ ਵਿਖੇ ਚੱਲੇ ਕਿਸਾਨੀ ਅੰਦੋਲਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ, ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ (farmers) ਜਥੇਬੰਦੀਆਂ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਰੇਲਾਂ ਰੋਕ ਦੇ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤਾ ਗਿਆ |

ਇਸ ਰੋਸ਼ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਵੈਲਿਊ ਕੱਟ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਅੱਜ 12 ਵਜੇ ਤੋਂ 4 ਵਜੇ ਤੱਕ ਕਿਸਾਨਾਂ (farmers) ਵੱਲੋਂ ਰੇਲਾਂ ਰੋਕੀਆਂ ਗਈਆਂ | ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਕਣਕ ਦੀ ਖ਼ਰਾਬ ਦਾਣੇ ਤੇ 5 ਰੁਪਏ ਤੋਂ ਲੈ ਕੇ 32 ਰੁਪਏ ਤੱਕ ਵੈਲਿਊ ਕੱਟ ਲਾਇਆ ਹੈ, ਇਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਅੰਮ੍ਰਿਤਸਰ 16 ਥਾਵਾਂ ਚ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ | ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

farmers

ਦੱਸ ਦਈਏ ਕਿ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਯੋਗ ਮੁਆਵਜ਼ਾ ਨਾ ਦੇਣ ਦੇ ਇਲਜ਼ਾਮ ਲਗਾਏ ਹਨ ਕਿਸਾਨਾਂ ਨੇ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਜੇਕਰ ਫ਼ਸਲ 100 ਫ਼ੀਸਦੀ ਖ਼ਰਾਬ ਹੈ ਤਾਂ 50 ਹਜ਼ਾਰ ਰੁਪਏ ਤੇ 50 ਫ਼ੀਸਦੀ ਖ਼ਰਾਬ ਹੋਈ ਫ਼ਸਲ ਦੇ 25 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ |