ਅੰਮ੍ਰਿਤਸਰ, 20 ਜਨਵਰੀ 2023: ਅੰਮ੍ਰਿਤਸਰ (Amritsar) ਦੇ ਮਸ਼ਹੂਰ ਗੁਰੂ ਬਜ਼ਾਰ ਦੇ ਵਿੱਚ ਦੋ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ | ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ | ਉਥੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਦਾ ਕਹਿਣਾਂ ਹੈ ਕਿ ਸੀਸੀਟੀਵੀ ਕੈਮਰੇ ਦੀ ਮਦਦ ਰਾਹੀਂ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ |
ਪੁਲਿਸ ਅਧਿਕਾਰੀ ਮੁਤਾਬਕ ਦੋ ਨਕਾਬਪੋਸ਼ ਲੁਟੇਰੇ ਜੋ ਕਿ ਇੱਕ ਦੁਕਾਨ ਦੇ ਉੱਪਰ ਚੜ੍ਹਦਾ ਹੈ ਅਤੇ ਚੋਰੀ ਦੇ ਵਾਰਦਾਤ ਨੂੰ ਅੰਜਾਮ ਦਿੰਦਾ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਬਰੀਕੀ ਨਾਲ ਜਾਂਚ ਕਰ ਰਹੇ ਹਾਂ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ | ਪੁਲਿਸ ਅਧਿਕਾਰੀ ਨੇ ਦੱਸਿਆ ਕਿ 300 ਗ੍ਰਾਮ ਦੇ ਕਰੀਬ ਸੋਨਾ (ਗੋਲਡ) ਲੈ ਕੇ ਫ਼ਰਾਰ ਹੋ ਗਏ ਹਨ |
ਦੂਜਾ ਪਾਸੇ ਪੀੜਤ ਤਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਸਾਡੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਫਿਰ 300 ਗ੍ਰਾਮ ਸੋਨਾ ਅਤੇ 15 ਲੱਖ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ | ਉਹਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿਛੇ ਭੇਜਿਆ ਜਾਵੇ |
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਗੁਰੂ ਬਜ਼ਾਰ ਵਿੱਚ ਕਰੋੜਾਂ ਰੁਪਏ ਦਾ ਕਾਰੋਬਾਰ ਕੀਤਾ ਜਾਂਦਾ ਹੈ |