ਅੰਮ੍ਰਿਤਸਰ , 07 ਨਵੰਬਰ 2023: ਪੰਜਾਬ ਵਿੱਚ ਜਗ੍ਹਾ-ਜਗ੍ਹਾ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ (Amritsar) ਦੇ ਦਵਾਈਆਂ ਵਾਲੀ ਮਾਰਕੀਟ ਕਟਰਾ ਸ਼ੇਰ ਸਿੰਘ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਦਵਾਈਆਂ ਵਾਲੀ ਦੁਕਾਨ ਦੇ ਵਿੱਚ ਕੁਝ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਲਗਭਗ 10 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ ।
ਦੁਕਾਨਦਾਰ ਦੇ ਮੁਤਾਬਕ ਉਸ ਸਵੇਰ ਤੋਂ ਲੈ ਕੇ ਸ਼ਾਮ ਤੱਕ ਦੁਕਾਨ ਵਿੱਚ ਆਪਣੀ ਦਵਾਈਆਂ ਦਾ ਵੇਚਣ ਦਾ ਕੰਮ ਕਰ ਰਹੇ ਸਨ ਅਤੇ ਦੇਰ ਰਾਤ 9 ਵਜੇ ਦੇ ਕਰੀਬ ਛੇ ਨਕਾਬੋਸ਼ ਵਿਅਕਤੀਆਂ ਵੱਲੋਂ ਦੁਕਾਨ ਵਿੱਚ ਪਿਸਤੌਲ ਦੀ ਨੋਕ ‘ਤੇ 10 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ | ਪੱਤਰਕਾਰਾਂ ਨੂੰ ਦੱਸਦੇ ਹੋਏ ਉਹਨਾਂ ਨੇ ਕਿਹਾ ਕਿ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਅਸੀਂ ਉਹ ਸੀਸੀਟੀਵੀ ਮੀਡੀਆ ਨੂੰ ਵੀ ਜਰੂਰ ਦੇਵਾਂਗੇ |
ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਅਮਨ ਕਾਨੂੰਨ ਖਤਰੇ ਵਿੱਚ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਜਗ੍ਹਾ-ਜਗ੍ਹਾ ਤੇ ਲੁੱਟ ਦੀਆਂ ਵਾਰਦਾਤਾਂ ਵੀ ਸਾਹਮਣੇ ਆ ਰਹੀਆਂ ਹਨ | ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਹਾਲ ਬਾਜ਼ਾਰ ਦੇ ਅੰਦਰ ਕਟਰਾਸ਼ੇਰ ਸਿੰਘ ਦਵਾਈਆਂ ਵਾਲੀ ਦੁਕਾਨ ਦੇ ਵਿੱਚ ਇੱਕ ਲੁੱਟ ਦੀ ਵਾਰਦਾਤ ਹੋਈ ਹੈ, ਜਿਸ ਤੋਂ ਬਾਅਦ ਉਹਨਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਪੁਲਿਸ ਦੇ ਮੁਤਾਬਕ ਪੰਜ ਦੇ ਦੋਸ਼ੀ ਦੁਕਾਨ ਵਿੱਚ ਹਥਿਆਰਬੰਦ ਹੋ ਕੇ ਆਏ ਆ ਤੇ ਉਹਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਉੱਥੇ ਉਹਨਾਂ ਨੇ ਕਿਹਾ ਕਿ ਜੋ ਵੀ ਦੁਕਾਨ ਵੱਲੋਂ ਉਹਨਾਂ ਨੂੰ ਸ਼ਿਕਾਇਤ ਦਰਜ ਕਰਵਾਈ ਜਾਵੇਗੀ, ਉਸੇ ਮੁਤਾਬਕ ਹੀ ਕਾਰਵਾਈ ਕੀਤੀ ਜਾਵੇਗੀ