ਅੰਮ੍ਰਿਤਸਰ 12 ਅਗਸਤ 2022: ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ | ਅੰਮ੍ਰਿਤਸਰ ‘ਚ ਕੁਝ ਵਾਲਮੀਕੀ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਦਾ 19 ਅਗਸਤ ਨੂੰ ਮੀਟਿੰਗ ਕਰਨ ਫੈਸਲੇ ਦਾ ਸਵਾਗਤ ਕੀਤਾ ਸੀ |
ਲੇਕਿਨ ਅੱਜ ਫਿਰ ਵੀ ਕੁਝ ਵਾਲਮੀਕੀ ਜਥੇਬੰਦੀਆਂ ਵੱਲੋਂ ਹਾਲ ਗੇਟ ਦੇ ਬਾਹਰ ਪਹੁੰਚ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਇਸ ਮੌਕੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਨੂੰ ਸੁਲਝਾਇਆ ਗਿਆ ਅਤੇ ਜਥੇਬੰਦੀਆਂ ਨੂੰ ਸ਼ਾਂਤ ਕਰਕੇ ਵਾਪਸ ਭੇਜਿਆ ਗਿਆ | ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਪੂਰੇ ਵਾਲਮੀਕੀ ਸਮਾਜ ਦੇ ਨਾਲ ਹਾਂ ਅਤੇ ਪੰਜਾਬ ਦੀ ਬੰਦ ਦੀ ਕਾਲ ਦਾ ਸਮਰਥਨ ਕਰਦੇ ਹਨ | ਜਿਸਦੇ ਚੱਲਦੇ ਅੱਜ ਅੰਮ੍ਰਿਤਸਰ ਹਾਲ ਗੇਟ ਬੰਦ ਕਰਵਾਉਣ ਪਹੁੰਚੇ ਸਨ ਅਤੇ ਅੰਮ੍ਰਿਤਸਰ ਦੇ ਡੀਸੀਪੀ ਨੂੰ ਮੰਗ ਪੱਤਰ ਦੇ ਕੇ ਵਾਪਸ ਜਾ ਰਹੇ ਹਨ |
ਦੂਜੇ ਪਾਸੇ ਅੰਮ੍ਰਿਤਸਰ ਦੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਦਾ ਕਹਿਣਾ ਹੈ ਕਿ ਬੀਤੇ ਦਿਨ ਵੀ ਕੁਝ ਵਾਲਮੀਕਿ ਜਥੇਬੰਦੀਆਂ ਅਤੇ ਰਵਿਦਾਸ ਸਮਾਜ ਦੇ ਲੋਕਾਂ ਨੇ ਮੀਟਿੰਗ ਵਿਚ ਭਰੋਸਾ ਦਿੱਤਾ ਸੀ ਕਿ ਉਹ ਧਰਨਾ ਪ੍ਰਦਰਸ਼ਨ ਨਹੀਂ ਕਰਨਗੇ | ਲੇਕਿਨ ਫਿਰ ਕੁਝ ਜਥੇਬੰਦੀਆਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |