Amritsar

ਅੰਮ੍ਰਿਤਸਰ ‘ਚ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੜਕੀ ਦਾ ਮੋਬਾਈਲ ਖੋਹ ਕੇ ਹੋਏ ਫ਼ਰਾਰ

ਚੰਡੀਗੜ੍ਹ 05 ਦਸੰਬਰ 2022: ਅੰਮ੍ਰਿਤਸਰ (Amritsar) ‘ਚ ਲੁੱਟ-ਖੋਹ ਵਰਗੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਸ਼ਹਿਰ ਵਾਸੀਆਂ ਦੇ ਨਾਲ-ਨਾਲ ਸੈਲਾਨੀ ਵੀ ਹਰ ਰੋਜ਼ ਚੋਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸੋਮਵਾਰ ਨੂੰ ਵੀ ਅਜਿਹੀ ਘਟਨਾ ਸਾਹਮਣੇ ਆਈ, ਜਿੱਥੇ ਬਾਈਕ ‘ਤੇ ਆਏ ਦੋ ਲੁਟੇਰੇ ਲੜਕੀ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ । ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

ਘਟਨਾ ਅੰਮ੍ਰਿਤਸਰ ਦੇ ਨਿਊ ਪ੍ਰਤਾਪ ਨਗਰ ਦੀ ਦੱਸੀ ਜਾ ਰਹੀ ਹੈ। ਲੜਕੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਕਿਸੇ ਕੰਮ ਲਈ ਬਾਜ਼ਾਰ ਗਈ ਸੀ, ਜਦੋਂ ਉਹ ਘਰ ਵੱਲ ਵਾਪਸ ਪਰਤ ਰਹੀ ਸੀ ਤਾਂ ਇਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਗੁਰੂ ਨਾਨਕ ਮੈਡੀਕਲ ਅਤੇ ਅਲਟਰਾਸਾਊਂਡ ਸੈਂਟਰ ਦੇ ਬਾਹਰ ਉਸ ਦੇ ਹੱਥ ਵਿੱਚ ਫੜਿਆ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਉਸ ਨੇ ਰੌਲਾ ਪਾਇਆ ਤਾਂ ਬਾਜ਼ਾਰ ਕੋਲੋਂ ਲੰਘ ਰਹੇ ਲੋਕਾਂ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ।

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀ.ਸੀ.ਟੀ.ਵੀ. ਜਿਸ ਦੇ ਆਧਾਰ ‘ਤੇ ਮੁਲਜ਼ਮਾਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਲਾਕੇ ਦੇ ਹੋਰ ਸੀ.ਸੀ.ਟੀ.ਵੀ. ਦੀ ਵੀ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੇ ਚਿਹਰੇ ਅਤੇ ਰੂਟ ਦੀ ਸਪੱਸ਼ਟ ਜਾਣਕਾਰੀ ਮਿਲ ਸਕੇ |

Scroll to Top