ਅੰਮ੍ਰਿਤਸਰ

ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ILETS ਸੈਂਟਰ ਦੇ ਮਾਲਕ ਨੂੰ ਦਫ਼ਤਰ ਖਾਲੀ ਕਰਨ ਦੀ ਦਿੱਤੀ ਧਮਕੀ

ਅੰਮ੍ਰਿਤਸਰ, 22 ਮਾਰਚ 2023: ਪਿਛਲੇ ਕੁਝ ਮਹੀਨੇ ਪਹਿਲਾਂ ਪੂਰੇ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਨੂੰ ਫੋਨ ਕਰਕੇ ਧਮਕੀਆਂ ਦੇਣ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਦੇ ਚੱਲਦੇ ਪੁਲਿਸ ਵੱਲੋਂ ਕਈ ਗੈਂਗਸਟਰਾਂ ਨੂੰ ਕਾਬੂ ਕਰਕੇ ਰਿਮਾਂਡ ਵੀ ਹਾਸਲ ਕੀਤੇ ਗਏ |

ਅੰਮ੍ਰਿਤਸਰ (Amritsar) ਵਿੱਚ ਇਕ ਵਾਰ ਫਿਰ ਕੁਝ ਵਿਅਕਤੀਆਂ ਵੱਲੋਂ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੇ ਚੱਲਦੇ ਮਨਦੀਪ ਸਿੰਘ ਨਾਮਕ ਵਿਅਕਤੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਉਹ ਪਿਛਲੇ 26 ਸਾਲਾਂ ਤੋਂ ਅੰਮ੍ਰਿਤਸਰ ਮਜੀਠਾ ਰੋਡ ਦਾ ਵਸਨੀਕ ਹੈ | ਉਸ ਨੇ ਆਪਣੇ ਘਰ ਦੇ ਉਪਰਲੇ ਹਿੱਸੇ ਵਿਚ ਪਿਛਲੇ ਦੋ ਸਾਲਾਂ ਤੋਂ ਆਪਣਾ ਕਾਰੋਬਾਰ ਚਲਾ ਰਿਹਾ ਹੈ |

ਉਕਤ ਵਿਅਕਤੀ ਨੇ ਦੱਸਿਆ ਕਿ ਪਿਛਲੇ ਦੋ ਦਿਨ ਪਹਿਲਾਂ ਉਸਦੇ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀ ਗੱਡੀ ਵਿੱਚ ਆਏ ਅਤੇ ਉਸ ਦੇ ILETS ਸੈਂਟਰ ਵਿੱਚ ਦਾਖਲ ਹੋ ਕੇ ਗਾਲੀ ਗਲੋਚ ਕਰਨ ਲੱਗੇ ਅਤੇ ਉਹਨੂੰ ਘਰ ਤੇ ਦਫ਼ਤਰ ਖਾਲੀ ਕਰਨ ਦੀਆਂ ਧਮਕੀਆਂ ਦੇ ਕੇ ਚਲੇ ਗਏ ਅਤੇ ਪੀੜਤ ਵਿਅਕਤੀ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਜੇਕਰ ਉਹ ਘਰ ਅਤੇ ਆਪਣਾ ਦਫ਼ਤਰ ਖਾਲੀ ਨਹੀਂ ਕਰਦਾ ਤਾਂ ਉਸਦਾ ਕੋਈ ਵੱਡਾ ਨੁਕਸਾਨ ਵੀ ਉਹ ਕਰ ਸਕਦੇ ਹਨ ਇਸਦੇ ਨਾਲ ਹੀ ਪੀੜਤ ਮਨਦੀਪ ਸਿੰਘ ਨੇ ਕਿਹਾ ਕਿ ਉਸ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਡੀਜੀਪੀ ਨੂੰ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਦਰਖਾਸਤਾਂ ਭੇਜੀਆਂ ਜਾ ਰਹੀਆਂ ਹਨ ਤੇ ਇਨਸਾਫ ਦੀ ਪੁਕਾਰ ਲਗਾਈ ਜਾ ਰਹੀ ਹੈ |

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵੀ ਫੋਨ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀਆਂ ਆਈਆਂ ਸਨ ਜਿਸ ਤੋਂ ਬਾਅਦ ਕਈ ਹੋਰ ਕਾਰੋਬਾਰੀਆਂ ਨੂੰ ਵੀ ਧਮਕੀਆਂ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਹੁਣ ਇੱਕ ਵਾਰ ਫਿਰ ਤੋਂ ਇਕ ਕਾਰੋਬਾਰੀ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਸਦੇ ਦਫ਼ਤਰ ਪਹੁੰਚ ਕੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪੁਲਿਸ ਕਿ ਕਾਰਵਾਈ ਕਰਦੀ ਹੈ |

Scroll to Top