Site icon TheUnmute.com

ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ‘ਚ ਅੱਜ ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Punjab Cabinet

ਚੰਡੀਗੜ੍ਹ, 06 ਨਵੰਬਰ 2023: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ਅੱਜ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਦੀ ਇਹ ਬੈਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਜੰਗੀ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਇਸ ਦੇ ਨਾਲ ਹੀ ਅਪਾਹਜ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਐਕਸਗ੍ਰੇਸ਼ੀਆ ਵਧਾਉਣ ‘ਤੇ ਵੀ ਇਤਿਹਾਸਕ ਫੈਸਲਾ ਲਿਆ ਜਾ ਸਕਦਾ ਹੈ। ਇਸ ਬੈਠਕ  (Punjab Cabinet)ਵਿਚ ਤੀਰਥ ਯਾਤਰਾ ਸਕੀਮ ਮੁੜ ਤੋਂ ਸ਼ੁਰੂ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਮਿਲਣ ਦੇ ਆਸਾਰ ਹਨ। ਸਕੀਮ ਤਹਿਤ ਬਜ਼ੁਰਗਾਂ ਨੂੰ ਬੱਸਾਂ ਤੇ ਰੇਲਵੇ ਰਾਹੀਂ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪ੍ਰਵਾਨਗੀ ਦਿੱਤੇ ਜਾਣ ਦੇ ਆਸਾਰ ਹਨ।

Exit mobile version