ਚੰਡੀਗੜ੍ਹ, 02 ਨਵੰਬਰ 2024: ਜੰਮੂ-ਕਸ਼ਮੀਰ ਦੇ ਅਨੰਤਨਾਗ (Anantnag) ਜ਼ਿਲ੍ਹੇ ‘ਚ ਭਾਰਤੀ ਫੌਜ ਦੇ ਜਵਾਨਾਂ ਅਤੇ ਅ.ਤਿ.ਵਾ.ਦੀ.ਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ | ਭਾਰਤੀ ਫੌਜ ਨੇ ਕਾਰਵਾਈ ਕਰਦਿਆਂ ਦੋ ਅ.ਤਿ.ਵਾ.ਦੀ.ਆਂ ਨੂੰ ਢੇਰ ਕਰ ਦਿੱਤਾ ਹੈ | ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ ਇਕ ਹੋਰ ਅ.ਤਿ.ਵਾ.ਦੀ ਅਜੇ ਵੀ ਮੁਕਾਬਲੇ ਵਾਲੀ ਥਾਂ ‘ਤੇ ਘੇਰਿਆ ਹੋਇਆ ਹੈ ਅਤੇ ਕਾਰਵਾਈ ਜਾਰੀ ਹੈ।
ਇਹ ਮੁਕਾਬਲਾ ਪਿਛਲੇ 12 ਘੰਟਿਆਂ ‘ਚ ਚੌਥੀ ਦਹਿਸ਼ਤਗਰਦੀ ਘਟਨਾ ਹੈ, ਜਿਸ ਨੇ ਸੁਰੱਖਿਆ ਬਲਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪੁਲਿਸ ਨੇ ਦੱਸਿਆ ਕਿ ਮੁਕਾਬਲਾ ਉਦੋਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਨੇ ਅ.ਤਿ.ਵਾ.ਦੀ.ਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਨੂੰ ਘੇਰ(Anantnag) ਲਿਆ।
ਪੁਲਿਸ ਮੁਤਾਬਕ ਜਿਵੇਂ ਹੀ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਦੋਵਾਂ ਪਾਸੇ ਮੁਕਾਬਲਾ ਹੋਇਆ। ਸੁਰੱਖਿਆ ਬਲ ਜ਼ੋਰਦਾਰ ਤਰੀਕੇ ਨਾਲ ਆਪਰੇਸ਼ਨ ਜਾਰੀ ਰੱਖ ਰਹੇ ਹਨ ਅਤੇ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਇਸਦੇ ਨਾਲ ਹੀ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸੁਰੱਖਿਆ ਕਾਰਨਾਂ ਕਰਕੇ ਸਥਾਨਕ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਕਿਸੇ ਨਾਗਰਿਕ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਸੁਰੱਖਿਆ ਬਲਾਂ ਨੇ ਹਾਲ ਹੀ ‘ਚ ਅ.ਤਿ.ਵਾ.ਦੀ.ਆਂ ਖਿਲਾਫ ਕਈ ਸਫਲ ਆਪ੍ਰੇਸ਼ਨ ਕੀਤੇ ਹਨ | ਸੁਰੱਖਿਆ ਬਲ ਇਸ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।