Sidhu Moosewala

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੇ ਗੁੱਸੇ ‘ਚ ਵਿਅਕਤੀ ਨੇ ਨਹਿਰ ‘ਚ ਸੁੱਟੀ ਥਾਰ

ਚੰਡੀਗੜ੍ਹ, 04 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੂੰ ਇਨਸਾਫ਼ ਨਾ ਮਿਲਣ ਦੇ ਗੁੱਸੇ ‘ਚ ਇੱਕ ਵਿਅਕਤੀ ਨੇ ਆਪਣੀ ਥਾਰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ‘ਚ ਸੁੱਟ ਦਿੱਤੀ | ਇਸ ਦੌਰਾਨ ਨਹਿਰ ‘ਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਬੱਚਿਆਂ ਨੇ ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਉਥੋਂ ਭੱਜ ਗਏ।

ਘਟਨਾ ਤੋਂ ਬਾਅਦ ਮੌਕੇ ‘ਤੇ ਨਹਿਰ ਨੇੜੇ ਲੋਕਾਂ ਦਾ ਇਕੱਠ ਹੋ ਗਿਆ, ਇਸ ਘਟਨਾ ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਕਰੇਨ ਬੁਲਾਈ। ਇਸ ਤੋਂ ਬਾਅਦ ਥਾਰ ਗੱਡੀ ਨੂੰ ਕਰੇਨ ਦੀ ਮੱਦਦ ਨਾਲ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ।

ਪੁਲਿਸ ਨੇ ਥਾਰ ਗੱਡੀ ਨੂੰ ਨਹਿਰ ’ਚੋਂ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਥਾਰ ਗੱਡੀ ਚਾਲਕ ਅਤੇ ਉਸ ਵਿੱਚ ਸਵਾਰ ਨੌਜਵਾਨਾਂ ਨੂੰ ਵੀ ਥਾਣੇ ਲਿਜਾਇਆ ਗਿਆ ਹੈ। ਥਾਰ ਨੂੰ ਨਹਿਰ ਵਿੱਚ ਸੁੱਟਣ ਤੋਂ ਬਾਅਦ ਹੋਏ ਹੰਗਾਮੇ ਵਿੱਚ ਨੌਜਵਾਨਾਂ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਪ੍ਰਸ਼ੰਸਕ ਹਨ ਅਤੇ ਮੂਸੇਵਾਲਾ ਲਈ ਇਨਸਾਫ਼ ਲਈ ਲੜ ਰਹੇ ਹਨ।

ਇਸ ਦੌਰਾਨ ਨਹਿਰ ਵਿੱਚ ਥਾਰ ਸੁੱਟਣ ਵਾਲੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ (Sidhu Moosewala) ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਸ ਦੇ ਮਾਪੇ ਕਾਤਲਾਂ ਬਾਰੇ ਦੱਸ ਰਹੇ ਹਨ ਅਤੇ ਪਰ ਉਹ ਫੜੇ ਨਹੀਂ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਨੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।

Scroll to Top