June 26, 2024 12:52 am
Arunachal Pradesh

ਅਰੁਣਾਚਲ ਪ੍ਰਦੇਸ਼ ‘ਚ ਭਾਜਪਾ ਦੀ 46 ਵਿਧਾਨ ਸਭਾ ਸੀਟਾਂ ‘ਤੇ ਜਿੱਤ, ਕਾਂਗਰਸ ਨੂੰ ਮਿਲੀ ਇੱਕ ਸੀਟ

ਚੰਡੀਗੜ੍ਹ, 2 ਜੂਨ, 2024: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ। ਨਤੀਜਿਆਂ ਵਿੱਚ ਭਾਜਪਾ ਨੂੰ ਬੰਪਰ ਬਹੁਮਤ ਮਿਲਿਆ ਹੈ ਅਤੇ ਪਾਰਟੀ ਨੇ 46 ਸੀਟਾਂ ਜਿੱਤੀਆਂ ਹਨ। ਕਾਂਗਰਸ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ ਅਤੇ ਪਾਰਟੀ ਸੂਬੇ ਵਿੱਚ ਸਿਰਫ਼ ਇੱਕ ਸੀਟ ਜਿੱਤ ਸਕੀ ਹੈ।

ਭਾਜਪਾ ਨੇ ਮੁੱਖ ਮੰਤਰੀ ਪੇਮਾ ਖਾਂਡੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਅਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪੇਮਾ ਖਾਂਡੂ ਪਹਿਲਾਂ ਹੀ ਆਪਣੀ ਸੀਟ ਤੋਂ ਬਿਨਾਂ ਮੁਕਾਬਲਾ ਚੋਣ ਜਿੱਤ ਚੁੱਕੇ ਹਨ। ਚੋਣ ਕਮਿਸ਼ਨ ਮੁਤਾਬਕ ਨੈਸ਼ਨਲ ਪੀਪਲਜ਼ ਪਾਰਟੀ ਨੇ ਪੰਜ, ਨੈਸ਼ਨਲਿਸਟ ਕਾਂਗਰਸ ਪਾਰਟੀ ਨੇ ਤਿੰਨ, ਪੀਪਲਜ਼ ਪਾਰਟੀ ਆਫ ਅਰੁਣਾਚਲ ਨੇ ਦੋ, ਇੰਡੀਅਨ ਨੈਸ਼ਨਲ ਕਾਂਗਰਸ ਨੇ ਇੱਕ ਅਤੇ ਆਜ਼ਾਦ ਉਮੀਦਵਾਰਾਂ ਨੇ ਤਿੰਨ ਸੀਟਾਂ ਜਿੱਤੀਆਂ ਹਨ।