July 2, 2024 6:54 pm
Anand Marriage Act

ਆਸਾਮ ‘ਚ ਹੁਣ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਨੂੰ ਕਰਵਾ ਸਕੇਗਾ ਰਜਿਸਟਰ

ਚੰਡੀਗੜ੍ਹ, 03 ਅਗਸਤ 2023: ਆਸਾਮ ਵਿੱਚ ਸਿੱਖ ਵਿਆਹਾਂ ਨੂੰ ਆਨੰਦ ਮੈਰਿਜ ਐਕਟ  1909 (Anand Marriage Act, 1909),ਤਹਿਤ ਮਾਨਤਾ ਦਿੱਤੀ ਜਾਵੇਗੀ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ (03 ਅਗਸਤ) ਨੂੰ ਇਹ ਜਾਣਕਾਰੀ ਦਿੱਤੀ ਹੈ । ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹਾਂ ਨੂੰ ਮਾਨਤਾ ਦੇਣ ਦਾ ਫੈਸਲਾ ਅਸਾਮ ਮੰਤਰੀ ਮੰਡਲ ਨੇ ਬੁੱਧਵਾਰ (02 ਅਗਸਤ) ਨੂੰ ਹੋਈ ਆਪਣੀ ਬੈਠਕ ਵਿੱਚ ਲਿਆ ਹੈ ।

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਇੱਕ ਬਿਆਨ ਵਿੱਚ ਕਿਹਾ, “ਅਸਾਮ ਦੇ ਸਿੱਖ ਭਾਈਚਾਰੇ ਦੇ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨੂੰ ਮਾਨਤਾ ਦੇ ਚਿੰਨ੍ਹ ਵਜੋਂ, ਕੈਬਨਿਟ ਨੇ ਅਸਾਮ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਬਣਾਉਣ ਦਾ ਫੈਸਲਾ ਕੀਤਾ ਹੈ। ਅਸਾਮ ਦੇ ਮੁੱਖ ਮੰਤਰੀ ਨੇ ਕਿਹਾ, “ਹੁਣ ਤੋਂ ਸਿੱਖ ਭਾਈਚਾਰਾ ਆਨੰਦ ਮੈਰਿਜ ਐਕਟ ਦੇ ਤਹਿਤ ਆਪਣੇ ਵਿਆਹਾਂ ਨੂੰ ਰਜਿਸਟਰ ਕਰਾ ਸਕਦਾ ਹੈ। ਅਸਾਮ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ‘ਇਤਿਹਾਸਕ’ ਹੈ ਜੋ “ਅਸਾਮ ਵਿੱਚ 20,000 ਤੋਂ ਵੱਧ ਸਿੱਖ ਭਾਈਚਾਰੇ ਦੀਆਂ ਵਿਲੱਖਣ ਪਰੰਪਰਾਵਾਂ ਦਾ ਸਨਮਾਨ ਕਰਦਾ ਹੈ”।