ਚੰਡੀਗੜ, 10 ਅਗਸਤ 2024: ਬੰਗਲਾਦੇਸ਼ (Bangladesh) ਵਿਚ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਪਤਨ ਤੋਂ ਬਾਅਦ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਦੋ ਹਿੰਦੂ ਸੰਗਠਨਾਂ ਨੇ ਦਾਅਵਾ ਕੀਤਾ ਹੈ ਕਿ 5 ਅਗਸਤ ਤੋਂ ਹੁਣ ਤੱਕ 52 ਜ਼ਿਲ੍ਹਿਆਂ ‘ਚ ਘੱਟ ਗਿਣਤੀ ਭਾਈਚਾਰੇ ਖ਼ਿਲਾਫ 205 ਹਿੰਸਕ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਜਾਣਕਾਰੀ ਮੁਤਾਬਕ ਬੰਗਲਾਦੇਸ਼ (Bangladesh) ਹਿੰਦੂ ਬੁੱਧ ਕ੍ਰਿਸ਼ਚਨ ਏਕਤਾ ਪ੍ਰੀਸ਼ਦ ਅਤੇ ਬੰਗਲਾਦੇਸ਼ ਪੂਜਾ ਉਜਾਪਨ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਨੂੰ ਚਿੱਠੀ ਲਿਖ ਨੇ ਅੰਕੜੇ ਪੇਸ਼ ਕੀਤੇ ਹਨ ਅਤੇ ਹਿੰਸਾ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਹੈ।
ਸੰਗਠਨਾਂ ਨੇ ਮੰਗ ਕੀਤੀ ਹੈ ਕਿ “ਅਸੀਂ ਸੁਰੱਖਿਆ ਚਾਹੁੰਦੇ ਹਾਂ ਕਿਉਂਕਿ ਸਾਡੀ ਜ਼ਿੰਦਗੀ ਤਬਾਹਕੁਨ ਸਥਿਤੀ ‘ਚ ਪਹੁੰਚ ਗਈ ਹੈ। ਅਸੀਂ ਆਪਣੇ ਘਰਾਂ ਅਤੇ ਮੰਦਰਾਂ ਦੀ ਸੁਰੱਖਿਆ ਲਈ ਰਾਤ ਨੂੰ ਜਾਗਦੇ ਹਾਂ। ਅਸੀਂ ਅਜਿਹਾ ਪਹਿਲਾਂ ਕਦੇ ਨਹੀਂ ਦੇਖਿਆ ਹੈ | ਇਨ੍ਹਾਂ ਸੰਗਠਨਾਂ ਨੇ ਸਰਕਾਰ ਤੋਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ।