Barnala

ਬਰਨਾਲਾ ‘ਚ ਘਰਵਾਲੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਘਰਵਾਲੇ ਦੀ ਲਈ ਜਾਨ, ਵਾਰਦਾਤ ਤੋਂ ਬਾਅਦ ਕਾਰ ਨੂੰ ਲਾਈ ਅੱਗ

ਬਰਨਾਲਾ , 09 ਜੁਲਾਈ 2024: ਪਿਛਲੇ ਮਹੀਨੇ 16 ਜੂਨ ਨੂੰ ਬਰਨਾਲਾ (Barnala) ‘ਚ ਇੱਕ ਆਲਟੋ ਕਾਰ ਨੂੰ ਅੱਗ ਲੱਗਣ ਕਾਰਨ ਹਰਚਰਨ ਸਿੰਘ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇਸ ਘਟਨਾ ਨੂੰ ਹਾਦਸਾ ਕਰਾਰ ਦਿੱਤਾ ਗਿਆ ਸੀ। ਘਟਨਾ ਸਮੇਂ ਸ਼ੱਕ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਜਾਂਚ ਦੌਰਾਨ ਕਤਲ ਦਾ ਮਾਮਲਾ ਸਾਹਮਣੇ ਆਇਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਰਨਾਲਾ (Barnala) ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬੀਤੀ 16 ਜੂਨ ਨੂੰ ਬਰਨਾਲਾ ਵਿਖੇ ਇੱਕ ਆਲਟੋ ਕਾਰ ਨੂੰ ਅੱਗ ਲੱਗ ਗਈ ਸੀ ਅਤੇ ਇਸ ‘ਚ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਪੁਲੀਸ ਨੇ ਵੀ ਮੌਕੇ ’ਤੇ ਜਾ ਕੇ ਮ੍ਰਿਤਕ ਦੀ ਪਛਾਣ ਹਰਚਰਨ ਸਿੰਘ ਵਜੋਂ ਕੀਤੀ ਹੈ। ਪਹਿਲਾਂ ਇਸ ਘਟਨਾ ਨੂੰ ਹਾਦਸਾ ਮੰਨਿਆ ਗਿਆ, ਪਰ ਜਦੋਂ ਪੁਲਿਸ ਨੇ ਫੋਰੈਂਸਿਕ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਇਹ ਘਟਨਾ ਸ਼ੱਕੀ ਬਣ ਗਈ।

ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ, ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਹਰਚਰਨ ਸਿੰਘ ਦਾ ਕਤਲ ਉਸ ਦੀ ਘਰਵਾਲੀ ਸੁਖਜੀਤ ਕੌਰ ਨੇ ਆਪਣੇ ਪ੍ਰੇਮੀ ਸੁਖਦੀਪ ਸਿੰਘ ਵਾਸੀ ਬਠਿੰਡਾ ਨਾਲ ਮਿਲ ਕੇ ਕੀਤਾ ਸੀ। ਇਸ ਘਟਨਾ ‘ਚ ਹਰਦੀਪ ਸਿੰਘ ਦਾ ਇੱਕ ਹੋਰ ਦੋਸਤ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਚਰਨ ਸਿੰਘ ਮੁਲਜ਼ਮ ਸੁਖਦੀਪ ਸਿੰਘ ਅਤੇ ਸੁਖਵੀਰ ਕੌਰ ਦੇ ਸਬੰਧਾਂ ਬਾਰੇ ਜਾਣਦਾ ਸੀ ਅਤੇ ਆਪਣੀ ਘਰਵਾਲੀ ਨੂੰ ਰੋਕਦਾ ਰਹਿੰਦਾ ਸੀ, ਜਿਸ ਕਾਰਨ ਉਨ੍ਹਾਂ ਨੇ ਹਰਚਰਨ ਸਿੰਘ ਨੂੰ ਆਪਣੇ ਰਸਤੇ ਤੋਂ ਦੂਰ ਕਰਨ ਦਾ ਫੈਸਲਾ ਕੀਤਾ।

ਜਿਸ ਤੋਂ ਬਾਅਦ ਘਟਨਾ ਵਾਲੇ ਦਿਨ ਮੁਲਜ਼ਮ ਘਰਵਾਲੀ ਨੇ ਹਰਦੀਪ ਸਿੰਘ ਅਤੇ ਉਸ ਦੇ ਸਾਥੀ ਨੇ ਮ੍ਰਿਤਕ ਨੂੰ ਕਿਸੇ ਬਹਾਨੇ ਬੁਲਾ ਲਿਆ। ਜਿਸਦੇ ਬਾਅਦ ਉਸਨੇ ਆਪਣੀ ਕਾਰ ‘ਚ ਉਸਦੇ ਗਲ ‘ਚ ਰੱਸੀ ਪਾ ਦਿੱਤੀ ਅਤੇ ਉਸਦੇ ਮੂੰਹ ਅਤੇ ਨੱਕ ‘ਚ ਮੱਛਰ ਭਜਾਉਣ ਵਾਲੀ ਦਵਾਈ ਹਿੱਟ ਦਾ ਛਿੜਕਾਅ ਕਰ ਦਿੱਤਾ, ਜਿਸ ਕਾਰਨ ਹਰਚਰਨ ਸਿੰਘ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਕਾਰ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਅਤੇ ਫਰਾਰ ਹੋ ਗਏ। ਇਸ ਤੋਂ ਬਾਅਦ ਉਸ ਨੇ ਇਸ ਪੂਰੀ ਘਟਨਾ ਨੂੰ ਹਾਦਸਾ ਦੱਸਿਆ।

ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ (Barnala Police) ਦੇ ਅਧਿਕਾਰੀਆਂ ਨੇ ਇਸ ਸਮੁੱਚੀ ਘਟਨਾ ‘ਤੇ ਬਹੁਤ ਮਿਹਨਤ ਕੀਤੀ ਅਤੇ ਇਸ ਰਹੱਸਮਈ ਕਤਲ ਦਾ ਭੇਤ ਖੋਲ੍ਹ ਕੇ ਸੱਚਾਈ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਇਸ ਅੰਨ੍ਹੇ ਕਤਲ ਨੂੰ ਸੁਲਝਾਉਣ ਲਈ ਪੁਲਿਸ ਨੂੰ ਕਾਫੀ ਮਿਹਨਤ ਕਰਨੀ ਪਈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਲਜ਼ਮਾਂ ਦੇ ਆਪਸੀ ਸਬੰਧਾਂ ਬਾਰੇ ਸ਼ੱਕ ਸੀ। ਜਿਸ ਕਾਰਨ ਹਰਚਰਨ ਦੇ ਇਸ ਕਤਲ ਦਾ ਰਾਜ਼ ਖੁੱਲ੍ਹ ਗਿਆ। ਪੁਲਿਸ ਨੂੰ ਇਸ ਮਾਮਲੇ ‘ਚ 20 ਦਿਨ ਲੱਗ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੁਖਜੀਤ ਕੌਰ, ਉਸ ਦੇ ਪ੍ਰੇਮੀ ਹਰਦੀਪ ਸਿੰਘ ਅਤੇ ਉਸ ਦੇ ਸਾਥੀ ਸੁਖਦੀਪ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਾਬਕਾ ਪੰਚ ਗੁਰਦੀਪ ਸਿੰਘ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਬਰਨਾਲਾ ਪੁਲਿਸ ਨੂੰ ਪਿੰਡ ‘ਚ ਵਾਪਰੇ ਹਾਦਸੇ ਤੋਂ ਬਾਅਦ ਫੋਨ ਆਇਆ ਸੀ। ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਦੇਖਿਆ ਕਿ ਹਰਚਰਨ ਸਿੰਘ ਦੀ ਮ੍ਰਿਤਕ ਦੇਹ ਬੁਰੀ ਤਰ੍ਹਾਂ ਸੜੀ ਹੋਈ ਸੀ | ਜਿਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਖੁਦ ਇਸ ਦੀ ਜਾਂਚ ਕੀਤੀ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਦੇਖੇ।

ਸੀਸੀਟੀਵੀ ਕੈਮਰੇ ਦੇਖਣ ਤੋਂ ਬਾਅਦ ਸਾਡਾ ਸ਼ੱਕ ਹੋਰ ਵੀ ਪੱਕਾ ਹੋ ਗਿਆ ਕਿ ਇਹ ਕੋਈ ਘਟਨਾ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਕੁਝ ਸਾਲ ਪਹਿਲਾਂ ਮੁਲਜ਼ਮ ਸੁਖਜੀਤ ਕੌਰ ਦੀ ਸੱਸ ਦੀ ਵੀ ਭੇਤਭਰੀ ਹਾਲਤ ‘ਚ ਮੌਤ ਹੋ ਗਈ ਸੀ। ਜਿਸ ਕਾਰਨ ਹਰਚਰਨ ਸਿੰਘ ਦੀ ਮੌਤ ਅਜੇ ਵੀ ਸ਼ੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਹੁਤ ਹੀ ਸਾਊ ਸੁਭਾਅ ਦਾ ਵਿਅਕਤੀ ਸੀ। ਇਸ ਸਮੇਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਚਰਨ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਦੋ ਛੋਟੇ ਬੱਚੇ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ |

Scroll to Top