Jalandhar

ਕੈਨੇਡਾ ‘ਚ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਡੀਗੜ੍ਹ 04 ਜਨਵਰੀ 2023: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਤੋਂ ਇੱਕ ਹੋਰ ਫਿਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਬੀਤੇ ਦਿਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਇੱਕ ਪੰਜਾਬੀ ਨੌਜਵਾਨ ਸ਼ਮਸ਼ੇਰ ਗਿੱਲ ਉਰਫ਼ ਸ਼ੈਰੀ ਗਿੱਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਸ਼ਮਸ਼ੇਰ ਗਿੱਲ ਆਪਣੀ ਪਤਨੀ ਅਤੇ ਬੱਚੇ ਨਾਲ ਇੱਥੇ ਰਹਿ ਰਿਹਾ ਸੀ। ਦੱਸ ਦੇਈਏ ਕਿ ਸ਼ਮਸ਼ੇਰ ਦਾ ਵਿਆਹ 2019 ਵਿੱਚ ਹੋਇਆ ਸੀ ਅਤੇ ਉਹ ਪੰਜਾਬ ਦੇ ਮੁੱਲਾਪੁਰ ਦਾਖਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਗਿੱਲ 9 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ |

Scroll to Top