Site icon TheUnmute.com

ਚੰਡੀਗੜ੍ਹ ‘ਚ ਬਾਥਰੂਮ ‘ਚ ਕੈਮਰਾ ਲਗਾ ਕੇ ਵੀਡੀਓ ਬਣਾਉਣ ਦਾ ਮਾਮਲਾ ਆਇਆ ਸਾਹਮਣੇ, ਕੁੜੀ ਤੇ ਮੁੰਡਾ ਗ੍ਰਿਫਤਾਰ

Chandigarh

ਚੰਡੀਗੜ੍ਹ, 29 ਨਵੰਬਰ 2023: ਚੰਡੀਗੜ੍ਹ (Chandigarh) ‘ਚ ਬਾਥਰੂਮ ‘ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਸਾਥੀ ਮੁੰਡੇ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਉਸ ਨੇ ਅੱਗੇ ਕਿਸ ਨੂੰ ਭੇਜਿਆ ਹੈ? ਪੁਲਿਸ ਅਜੇ ਇਸ ਦੀ ਜਾਂਚ ਕਰ ਰਹੀ ਹੈ।

ਇਸ ਮਾਮਲੇ ‘ਚ ਪੀੜਤ ਲੜਕੀ ਜਦੋਂ ਪੀਜੀ ‘ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇਕ ਡਿਵਾਈਸ ਫਲੈਸ਼ ਹੁੰਦੀ ਦੇਖਿਆ। ਜਦੋਂ ਉਸਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਯੰਤਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।

ਜਿਸ ਪੀਜੀ ਵਿੱਚ ਇਹ ਯੰਤਰ ਲਗਾਇਆ ਗਿਆ ਸੀ, ਉਹ ਸੈਕਟਰ-22 (Chandigarh) ਦੀ ਉਪਰਲੀ ਮੰਜ਼ਿਲ ’ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ। ਮੁਲਜ਼ਮਾ ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਦੋਸਤ (ਬੁਆਏਫ੍ਰੈਂਡ) ਅਮਿਤ ਹਾਂਡਾ ਦੇ ਕਹਿਣ ‘ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Exit mobile version