ਚੰਡੀਗੜ੍ਹ, 20 ਅਗਸਤ 2024: ਮੱਧ ਪ੍ਰਦੇਸ਼ ਦੇ ਛਤਰਪੁਰ (Chhatarpur) ‘ਚ ਵਾਪਰੇ ਦਰਦਨਾਕ ਹਾਦਸੇ ‘ਚ ਸੱਤ ਜਣਿਆ ਦੀ ਜਾਨ ਚਲੀ ਗਈ | ਹਾਦਸਾ ਇਨ੍ਹਾ ਭਿਆਨਕ ਸੀ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ | ਜ਼ਖਮੀਆਂ ਨੂੰ ਇਲਾਜ਼ ਲਈ ਛੱਤਰਪੁਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ |
ਜਾਣਕਾਰੀ ਮੁਤਾਬਕ ਇਹ ਸਾਰੇ ਯਾਤਰੀ ਆਟੋ ਕਰਵਾ ਕੇ ਬਾਗੇਸ਼ਵਰ ਧਾਮ ਦੇ ਦਰਸ਼ਨਾਂ ਲਈ ਨਿਕਲੇ ਸਨ, ਨੈਸ਼ਨਲ ਹਾਈਵੇਅ 39 ‘ਤੇ ਆਟੋ ਦੀ ਅੱਗੇ ਜਾ ਰਹੇ ਟਰੱਕ ਨਾਲ ਪਿੱਛੋਂ ਟੱਕਰ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਕੁਝ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕੁਝ ਵੀ ਬੇਹੋਸ਼ ਹੋ ਗਏ।
ਸੀਐਮ ਡਾਕਟਰ ਮੋਹਨ ਯਾਦਵ ਨੇ ਸੋਸ਼ਲ ਸਾਈਟ ‘ਤੇ ਲਿਖਿਆ ਇਹ ਬੇਹੱਦ ਦਰਦਨਾਕ ਹੈ। ਅਸੀਂ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਲਈ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ‘ਚ ਹਾਂ।