ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ 2023: ਪਹਿਲੀ ਪਾਤਸ਼ਾਹਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਜਿਨਾਂ ਦੀ ਸੰਪੂਰਨਤਾ ਦੀ ਅਰਦਾਸ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ |
ਜਿੱਥੇ ਪਹਿਲੇ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੁੱਚੇ ਦੇਸ਼ ਭਰ ਵਿੱਚ ਸ਼ਰਧਾ ਦੇ ਸਤਿਕਾਰ ਨਾਲ ਮਨਾਏ ਜਾਂਦੇ ਹਨ, ਉੱਥੇ ਹੀ ਵੱਡੀ ਗਿਣਤੀ ਵਿੱਚ ਤਖ਼ਤ ਸ਼੍ਰੀ ਕੇਸਗੜ ਸਾਹਿਬ ਵਿਖੇ ਵੀ ਸੰਗਤਾਂ ਮੱਥਾ ਟੇਕਣ ਲਈ ਲਗਾਤਾਰ ਆ ਰਹੀਆਂ ਹਨ | ਢਾਡੀ ਜੱਥੇ ਇਸ ਮਹਾਨ ਗੁਰਮਤਿ ਸਮਾਗਮਾਂ ਦੇ ਵਿੱਚ ਹਾਜ਼ਰੀ ਭਰ ਰਹੇ ਹਨ ਤੇ ਆਈਆਂ ਸੰਗਤਾਂ ਨੂੰਗੁਰਬਾਣੀ ਕੀਰਤਨ ਨਾਲ ਨਿਹਾਲ ਕਰ ਰਹੇ ਹਨ |
ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਜਿਨਾਂ ਵਿੱਚ ਰਹਾਇਸ਼ ਲੰਗਰ ਦਵਾਈਆਂ ਮੈਡੀਕਲ ਕੈਂਪ ਗਠੜੀ ਘਰ ਤੇ ਰਹਿਣ ਲਈ ਵੀ ਇੰਤਜ਼ਾਮ ਕੀਤੇ ਗਏ ਹਨ | ਸ਼੍ਰੀ ਕੇਸਗੜ੍ਹ ਸਾਹਿਬ ਦੀ ਇਮਾਰਤ ਨੂੰ ਸੁੰਦਰ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ | ਇਹ ਫੁੱਲ ਥਾਈਲੈਂਡ ਮਲੇਸ਼ੀਆ ਕਲਕੱਤਾ ਬੰਗਾਲ ਅਤੇ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਮੰਗਵਾਏ ਗਏ ਹਨ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਥਾਵਾਂ ਤੋਂ ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਦੇ ਹਨ ਸਜਾਵਟ ਅਤੇ ਰਾਤ ਦੀ ਲਾਈਟਿੰਗ ਸੰਗਤਾਂ ਦੇ ਵਿੱਚ ਖਿੱਚ ਦਾ ਕੇਂਦਰ ਬਣੀ ਹੋਈ ਹੈ |