Site icon TheUnmute.com

ਮੀਰੀ-ਪੀਰੀ ਦਿਵਸ ਦੇ ਸੰਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

Sri Akal Takht Sahib

ਅੰਮ੍ਰਿਤਸਰ 28 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਤਖ਼ਤ ‘ਤੇ ਬਿਰਾਜਨ ਅਤੇ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਨ ਦਾ ਦਿਵਸ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਏ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ੁਸ਼ੋਬਿਤ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ | ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਨ ਕਰਵਾਇਆ, ਉਥੇ ਹੀ ਮੀਰੀ ਪੀਰੀ ਦੇ ਮਹਾਨ ਸਿਧਾਂਤ ਬਾਰੇ ਦੱਸਦਿਆ ਕਿਹਾ ਕਿ ਸ਼ਸ਼ਤਰ ਕਦੇ ਸਿੱਖ ਤੋਂ ਅਲੱਗ ਨਹੀਂ ਹੋ ਸਕਦਾ ਸ਼ਸ਼ਤਰ ਸਿੱਖ ਦਾ ਅਣਿਖੜਵਾਂ ਅੰਗ ਹੈ |

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ |

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ’ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ |

Exit mobile version