AAP

ਦਿੱਲੀ ਵਿਖੇ ਸਾਰੇ ‘ਆਪ’ ਵਿਧਾਇਕਾਂ ਨੂੰ ਮੁੱਖ ਮੰਤਰੀ ਨਿਵਾਸ ‘ਤੇ ਬੈਠਕ ਲਈ ਸੱਦਿਆ

ਚੰਡੀਗੜ੍ਹ, 6 ਜੂਨ 2024: ਦੇਸ਼ ਦੀ ਰਾਜਧਾਨੀ ਵਿੱਚ ਆਮ ਆਦਮੀ ਪਾਰਟੀ (AAP) ਲੰਮੇ ਸਮੇਂ ਤੋਂ ਸੱਤਾ ‘ਤੇ ਕਾਬਜ਼ ਹੈ। ‘ਆਪ’ ਦੇ 70 ‘ਚੋਂ 62 ਵਿਧਾਨ ਸਭਾ ਹਲਕਿਆਂ ‘ਚ ਵਿਧਾਇਕ ਹਨ। ਇਸ ਦੇ ਬਾਵਜੂਦ ਭਾਜਪਾ ਨੇ ਵੋਟਾਂ ਦੇ ਵੱਡੇ ਫਰਕ ਨਾਲ ਤੀਜੀ ਵਾਰ ਸਾਰੀਆਂ ਸੱਤ ਲੋਕ ਸਭਾ ਸੀਟਾਂ ਜਿੱਤੀਆਂ ਹਨ। ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਹਲਚਲ ਵਧ ਗਈ ਹੈ।

ਦਿੱਲੀ ਦੇ ਸਾਰੇ ਵਿਧਾਇਕਾਂ ਨੂੰ ਸ਼ਾਮ ਨੂੰ ਮੁੱਖ ਮੰਤਰੀ ਨਿਵਾਸ ‘ਤੇ ਬੈਠਕ ਲਈ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ ਅੱਜ ਸ਼ਾਮ ਕਰੀਬ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਬੈਠਕ ਵਿੱਚ ਪਾਰਟੀ (AAP) ਦੇ ਸਾਰੇ ਵਿਧਾਇਕਾਂ ਤੋਂ ਇਲਾਵਾ ਵੱਡੇ ਆਗੂ ਵੀ ਮੌਜੂਦ ਰਹਿਣਗੇ। ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਕੁੱਲ ਸੱਤ ਸੀਟਾਂ ਵਿੱਚੋਂ ‘ਆਪ’ ਨੇ ਚਾਰ ਤੇ ਕਾਂਗਰਸ ਨੇ ਤਿੰਨ ਸੀਟਾਂ ‘ਤੇ ਚੋਣ ਲੜੀ ਸੀ।

ਦੂਜੇ ਪਾਸੇ ਪਾਰਟੀ ਮੁੱਖ ਦਫ਼ਤਰ ਲਈ ਨਵੀਂ ਦਿੱਲੀ ਵਿਚ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਨੂੰ ਫ਼ਿਲਹਾਲ ਕੋਈ ਰਾਹਤ ਨਹੀਂ ਮਿਲੀ। ਦਿੱਲੀ ਹਾਈਕੋਰਟ ਨੇ ਆਪਣੇ ਹੁਕਮ ’ਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਆਪਣਾ ਮੌਜੂਦਾ ਪਾਰਟੀ ਦਫ਼ਤਰ ਖ਼ਾਲੀ ਕਰਨਾ ਹੋਵੇਗਾ।

Scroll to Top