ਚੰਡੀਗੜ੍ਹ, 01 ਜਨਵਰੀ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ ਦੇ ਪਹਿਲੇ ਦਿਨ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ (Congress) ਪਾਰਟੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਕਾਂਗਰਸ ਦਾ ਕੀ ਬਣਿਆ? ਮੁੱਖ ਮੰਤਰ ਮਾਨ ਨੇ ਵਿਅੰਗਮਈ ਲਹਿਜੇ ਵਿੱਚ ਕਿਹਾ ਕਿ , “ਦਿੱਲੀ ਅਤੇ ਪੰਜਾਬ ਦੇ ਵਿੱਚ, ਇੱਕ ਮਾਂ ਆਪਣੇ ਬੱਚੇ ਨੂੰ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ ਸੁਣਾ ਸਕਦੀ ਹੈ – ਇੱਕ ਸੀ ਕਾਂਗਰਸ।”
ਜਿਕਰਯੋਗ ਹੈ ਕਿ ਪੰਜਾਬ ‘ਚ ਇੰਡੀਆ ਗਠਜੋੜ ਨੂੰ ਲੈ ਕੇ ਸ਼ੰਕੇ ਬਰਕਰਾਰ ਹੈ | ਪੰਜਾਬ ਕਾਂਗਰਸ ਦੇ ਕਈ ਆਗੂ ਸੂਬੇ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੇ ਹੱਕ ਵਿੱਚ ਨਹੀਂ ਹਨ। ਅਜਿਹੇ ‘ਚ ਇਨ੍ਹਾਂ ਚਰਚਾਵਾਂ ਵਿਚਾਲੇ ਭਗਵੰਤ ਮਾਨ ਦਾ ਇਹ ਬਿਆਨ ਆਇਆ ਹੈ।