Site icon TheUnmute.com

ਫਿਰੋਜ਼ਪੁਰ ‘ਚ ਨਕਾਬਪੋਸ਼ ਲੁਟੇਰੇ ਬਜ਼ੁਰਗ ਤੋਂ 23 ਹਜ਼ਾਰ ਰੁਪਏ ਲੁੱਟ ਕੇ ਹੋਏ ਫ਼ਰਾਰ

Robber

ਫਿਰੋਜ਼ਪੁਰ, 14 ਸਤੰਬਰ 2023: ਫਿਰੋਜ਼ਪੁਰ ‘ਚ ਅਕਸਰ ਹੀ ਲੁੱਟਾਂ-ਖੋਹਾਂ ਦੀ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਤਾਜ਼ਾ ਮਾਮਲਾ ਫਿਰੋਜ਼ਪੁਰ ਦੀ ਮੋਦੀ ਮਿੱਲ ਰੋਡ ਤੋਂ ਸਾਹਮਣੇ ਆਇਆ ਹੈ | ਜਿਥੇ ਨਕਾਬਪੋਸ਼ ਲੁਟੇਰਿਆਂ ਨੇ ਇੱਕ ਬਜ਼ੁਰਗ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਲੁਟੇਰੇ (Robber) ਬਜ਼ੁਰਗ ਦੀ ਕੁੜਤੇ ਦੀ ਜ਼ੇਬ ਕੱਟ ਕੇ ਕਰੀਬ 23 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਇੱਕ ਨਿਜੀ ਹਸਪਤਾਲ ਵਿੱਚ ਦਵਾਈ ਲੈਣ ਲਈ ਗਿਆ ਸੀ ਅਤੇ ਜਦੋਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਰਾਸਤੇ ਵਿੱਚ ਮੋਦੀ ਮਿੱਲ ਦੇ ਨੇੜੇ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਉਸਦੇ ਕੁੜਤੇ ਦੀ ਜ਼ੇਬ ਕੱਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ |

ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸਦੀ ਜ਼ੇਬ ਵਿੱਚ ਕਰੀਬ 23 ਹਜਾਰ ਰੁਪਏ ਸਨ। ਜੋ ਲੁਟੇਰੇ (Robber) ਲੁੱਟ ਕੇ ਲੈ ਗਏ | ਪੀੜਤ ਬਜ਼ੁਰਗ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਆਮ ਬੰਦੇ ਦਾ ਘਰ ਚੋਂ ਨਿਕਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ।

ਦੂਜੇ ਪਾਸੇ ਜੋਗਿੰਦਰ ਸਿੰਘ ਦੇ ਬੇਟੇ ਮਨਿੰਦਰ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਕੱਲ੍ਹ ਵੀ ਉਨ੍ਹਾਂ ਦੀ ਗਲੀ ਵਿਚੋਂ ਇੱਕ ਬੀਬੀ ਫੋਨ ‘ਤੇ ਗੱਲ ਕਰਦੀ ਜਾ ਰਹੀ ਸੀ ਤਾਂ ਪਿਛੋਂ ਦੋ ਮੋਟਰਸਾਈਕਲ ਸਵਾਰ ਦੋ ਲੁਟੇਰੇ ਆਏ ਅਤੇ ਉਸਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਜਲਦ ਇਹਨਾਂ ਘਟਨਾਵਾਂ ‘ਤੇ ਰੋਕ ਨਾ ਲਗਾਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਇਹ ਲੁਟੇਰੇ ਦਿਨ ਦਿਹਾੜੇ ਲੋਕਾਂ ਦੇ ਘਰਾਂ ਅੰਦਰ ਵੀ ਦਾਖਲ ਹੋਣ ਤੋਂ ਗੁਰੇਜ ਨਹੀਂ ਕਰਨਗੇ | ਦੂਜੇ ਪਾਸੇ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।

Exit mobile version