Site icon TheUnmute.com

ਫਿਰੋਜ਼ਪੁਰ ਤੀਹਰੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਮੁਲਜਮ ਕਾਬੂ, ਹਥਿਆਰ ਬਰਾਮਦ

Ferozepur

ਬਠਿੰਡਾ, 17 ਅਗਸਤ 2024: ਕਾਊਂਟਰ ਇੰਟੈਲੀਜੈਂਸ, ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ (Ferozepur) ਤੀਹਰੇ ਕ.ਤ.ਲ ਕਾਂਡ ‘ਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ।

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇਹ ਕਾਰਵਾਈ 31 ਜੁਲਾਈ, 2024 ਨੂੰ ਫਿਰੋਜ਼ਪੁਰ ‘ਚ ਹੋਏ ਤਿਹਰੇ ਕ.ਤ.ਲ ਕਾਂਡ ਅੰਜ਼ਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ 5 ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ‘ਚ ਲਿਆਂਦੀ ਹੈ।

ਡੀਜੀਪੀ ਗੌਰਵ ਯਾਦਵ ਦੇ ਮੁਤਾਬਕ ਮੁਲਜ਼ਮ ਲਵਜੀਤ ਸਿੰਘ ਬਦਮਾਸ਼ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਉਸਨੇ ਕ.ਤ.ਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ। ਪੁਲਿਸ ਨੇ ਮੁਲਜ਼ਮ ਲਵਜੀਤ ਲਾਭਾ ਦੇ ਕਬਜ਼ੇ ’ਚੋਂ ਦੋ ਪਿਸਤੌਲ-ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ‘ਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

Exit mobile version