France

ਫਰਾਂਸ ‘ਚ ਨਾਬਾਲਗ ਦੀ ਮੌਤ ਨੂੰ ਲੈ ਕੇ ਹਿੰਸਾ-ਅਗਜ਼ਨੀ ਦੂਜੇ ਦਿਨ ਵੀ ਜਾਰੀ, 150 ਪ੍ਰਦਰਸ਼ਨਕਾਰੀ ਗ੍ਰਿਫਤਾਰ

ਚੰਡੀਗ੍ਹੜ, 29 ਜੂਨ 2023: ਫਰਾਂਸ (France) ਵਿਚ ਇਕ ਨਾਬਾਲਗ ਦੀ ਮੌਤ ਤੋਂ ਬਾਅਦ ਹਿੰਸਾ ਭੜਕੀ ਨੂੰ ਦੋ ਦਿਨ ਹੋ ਗਏ ਹਨ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਅੱਗਜ਼ਨੀ ਅਤੇ ਪੱਥਰਬਾਜ਼ੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਲੋਕਾਂ ਦੀ ਭਾਰੀ ਭੀੜ ਪੁਲਿਸ ਅਤੇ ਸੁਰੱਖਿਆ ਬਲਾਂ ਨਾਲ ਭੀੜ ਗਈ । ਹੁਣ ਤੱਕ ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਹਿੰਸਾ ਦੇ ਸਬੰਧ ਵਿੱਚ 150 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹਿੰਸਾ ਕਾਰਨ 24 ਤੋਂ ਵੱਧ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।

ਕੀ ਹੈ ਪੂਰਾ ਮਾਮਲਾ ?

ਦਰਅਸਲ, ਇਹ ਘਟਨਾ ਮੰਗਲਵਾਰ ਦੀ ਹੈ, ਜਿੱਥੇ ਰਾਜਧਾਨੀ ਪੈਰਿਸ ਦੇ ਉਪਨਗਰ ਨਾਨਤੇਰੇ (France) ਵਿੱਚ ਇੱਕ ਨੌਜਵਾਨ ਨੂੰ ਪੁਲਿਸ ਕਰਮਚਾਰੀ ਨੇ ਟ੍ਰੈਫਿਕ ਨਿਯਮ ਤੋੜਨ ਲਈ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਨੂੰ ਪੁਆਇੰਟ ਬਲੈਂਕ ਰੇਂਜ ਤੋਂ ਛਾਤੀ ਵਿੱਚ ਗੋਲੀ ਮਾਰੀ ਗਈ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਕਿ ਨੌਜਵਾਨ ਨੇ ਪੁਲਿਸ ਵਾਲਿਆਂ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਪੁਲਿਸ ਨੇ ਗੋਲੀ ਚਲਾ ਦਿੱਤੀ। ਘਟਨਾ ਤੋਂ ਬਾਅਦ ਲੋਕਾਂ ਵਿੱਚ ਕਾਫ਼ੀ ਗੁੱਸਾ ਹੈ |

ਇਹ ਹਿੰਸਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫੈਲ ਚੁੱਕੀ ਹੈ, ਬੱਸਾਂ ਨੂੰ ਅੱਗ ਲਗਾ ਦਿੱਤੀ ਗਈ ਹੈ। ਫਰਾਂਸ ਦੇ ਦੱਖਣੀ ਸ਼ਹਿਰ ਤੋਲਾਓਸ ‘ਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਪੱਥਰਬਾਜ਼ੀ ਹੋਈ। ਪੁਲਿਸ ਨੇ ਹਿੰਸਾ ਮਾਮਲੇ ਵਿਚ 31 ਜਣਿਆ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੈਰਿਸ ਦੇ ਕਈ ਉਪਨਗਰਾਂ ਵਿੱਚ 40 ਕਾਰਾਂ ਨੂੰ ਅੱਗ ਲਾ ਦਿੱਤੀ ਗਈ। ਫਰਾਂਸ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੈਕਰੋਨ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਦੇਸ਼ ਸਦਮੇ ‘ਚ ਹੈ।

Scroll to Top