Greece

ਗ੍ਰੀਸ ‘ਚ ਯਾਤਰੀ ਟਰੇਨ ਤੇ ਮਾਲ ਗੱਡੀ ਵਿਚਾਲੇ ਭਿਆਨਕ ਟੱਕਰ ਕਾਰਨ 36 ਜਣਿਆਂ ਦੀ ਮੌਤ, ਕਈ ਜ਼ਖਮੀ

ਚੰਡੀਗੜ੍ਹ 01, ਫ਼ਰਵਰੀ 2023: ਗ੍ਰੀਸ (Greece) ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ |ਇੱਥੇ ਦੋ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਇਸ ਘਟਨਾ ‘ਚ ਹੁਣ ਤੱਕ 36 ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ 85 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਰਾਹਤ-ਬਚਾਅ ਦਾ ਕੰਮ ਜਾਰੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਗ੍ਰੀਕ (Greece) ਸ਼ਹਿਰਾਂ ਥੇਸਾਲੋਨੀਕੀ ਅਤੇ ਲਾਰਿਸਾ ਦੇ ਵਿਚਕਾਰ ਵਾਪਰਿਆ ਹੈ ।

ਖ਼ਬਰਾਂ ਮੁਤਾਬਕ ਦੇਰ ਰਾਤ ਇਕ ਯਾਤਰੀ ਟਰੇਨ ਅਤੇ ਇਕ ਮਾਲ ਗੱਡੀ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ, ਜਿਸ ਕਾਰਨ ਕਈ ਬੋਗੀਆਂ ਪਟੜੀ ਤੋਂ ਉਤਰ ਗਈਆਂ ਅਤੇ ਤਿੰਨ ਬੋਗੀਆਂ ਨੂੰ ਅੱਗ ਲੱਗ ਗਈ। ਯਾਤਰੀ ਟਰੇਨ ‘ਚ ਸਵਾਰ ਵੱਡੀ ਗਿਣਤੀ ‘ਚ ਸਵਾਰੀਆਂ ਇਸ ਹਾਦਸੇ ਦਾ ਸ਼ਿਕਾਰ ਹੋ ਗਈਆਂ। ਹੁਣ ਤੱਕ 36 ਜਣਿਆਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਜਦਕਿ 85 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ 25 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Scroll to Top